ਪੰਜਾਬ

punjab

ETV Bharat / state

ਇਸ ਸਹਿਰ ਵਿੱਚ ਥਾਂ ਥਾਂ ਤੇ ਲਿਖੇ ਮਿਲੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ - ਖਾਲਿਸਤਾਨ

ਜਲੰਧਰ ਵਿਖੇ ਅੱਜ ਬੀ. ਐਮ. ਸੀ. ਚੌਂਕ ਵਿੱਚ ਲੱਗੇ ਪੂਰਵ ਮੁੱਖ ਮੰਤਰੀ ਪੰਜਾਬ ਬੇਅੰਤ ਸਿੰਘ ਦੇ ਬੁੱਤ ਉੱਪਰ ਅਣਪਛਾਤੇ ਲੋਕਾਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖ ਦਿੱਤੇ ਗਏ। (Long live Khalistan and long live Hindustan)

Etv Bharat
Etv Bharat

By

Published : Aug 28, 2022, 1:03 PM IST

Updated : Aug 28, 2022, 1:38 PM IST

ਜਲੰਧਰ: ਜਲੰਧਰ ਵਿਖੇ ਅੱਜ ਬੀ. ਐਮ. ਸੀ. ਚੌਂਕ ਵਿੱਚ ਲੱਗੇ ਪੂਰਵ ਮੁੱਖ ਮੰਤਰੀ ਪੰਜਾਬ ਬੇਅੰਤ ਸਿੰਘ ਦੇ ਬੁੱਤ ਉੱਪਰ ਅਣਪਛਾਤੇ ਲੋਕਾਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖ ਦਿੱਤੇ ਗਏ। (Long live Khalistan and long live Hindustan)

Slogans of Khalistan Zindabad found in Jalandhar

ਇਹੀ ਨਹੀਂ ਇਸ ਦੇ ਨਜ਼ਦੀਕ ਲੱਗੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੈਨਰ ਉਪਰ ਵੀ ਇਨ੍ਹਾਂ ਨਾਅਰਿਆਂ ਨੂੰ ਲਿਖਿਆ ਗਿਆ। ਇਕ ਪਾਸੇ ਜਿੱਥੇ ਗੁਰਪਤਵੰਤ ਸਿੰਘ ਪਨੂੰ ਨੇ ਆਪਣੀ ਵੀਡੀਓ ਜਾਰੀ ਕਰ ਕੇ ਪੰਜਾਬ ਡੀਜੀਪੀ ਗੌਰਵ ਯਾਦਵ ਸਮੇਤ ਕਈ ਲੋਕਾਂ ਨੂੰ ਧਮਕੀ ਦਿੱਤੀ ਹੈ। ਉਧਰ ਦੂਸਰੇ ਪਾਸੇ ਪੁਲਿਸ ਫਿਲਹਾਲ ਇਸ ਮਾਮਲੇ ਦੀ ਜਾਂਚ ਵਿਚ ਜੁਟ ਗਈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜਲੰਧਰ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਕਈ ਥਾਵਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਗੱਲ ਕੀਤੀ ਗਈ ਸੀ ਪਰ ਅੱਜ ਸ਼ਹਿਰ ਦੇ ਵਿੱਚੋਂ ਵਿੱਚ ਲਿਖੇ ਗਏ। ਇਨ੍ਹਾਂ ਨਾਅਰਿਆਂ ਨਾਲ ਇੱਕ ਵਾਰ ਫਿਰ ਪੁਲਿਸ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ਤੇ ਸਵਾਲੀਆ ਨਿਸ਼ਾਨ ਲੱਗਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ:ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਭਗਵੰਤ ਮਾਨ ਨਰੈਣੂ ਮਹੰਤ ਮਾਨ ਬਣ ਚੁੱਕਾ

Last Updated : Aug 28, 2022, 1:38 PM IST

ABOUT THE AUTHOR

...view details