ਜਲੰਧਰ: 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿਥੇ ਹਰ ਪਾਰਟੀ ਵੱਲੋਂ ਚੋਣ ਪ੍ਰਚਾਰ ਪੂਰਾ ਹੋ ਚੁੱਕਾ ਹੈ, ਅਤੇ ਆਉਂਦੀ ਕੱਲ ਭਾਵ ਸਵੇਰ ਤੋਂ ਹੀ ਆਮ ਲੋਕਾਂ ਵੱਲੋਂ ਵੋਟ ਪਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਜਿਸ ਦੇ ਚੱਲਦਿਆਂ ਜਲੰਧਰ ਐੱਸਐੱਸਪੀ ਦਿਹਾਤੀ ਡਾ. ਸੰਦੀਪ ਗਰਗ ਵੱਲੋਂ ਫਿਲੌਰ ਵਿਖੇ ਪੋਲਿੰਗ ਬੂਥਾਂ ਦਾ ਦੌਰਾ ਕਰ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਡਾ. ਸੰਦੀਪ ਗਰਗ ਨੇ ਪ੍ਰਸ਼ਾਸ਼ਨ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਵੇਰਵਾ ਦਿੰਦਿਆ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਪੂਰੀ ਤਰ੍ਹਾਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੜਬੜੀ ਇਨ੍ਹਾਂ ਚੋਣਾਂ ਮੌਕੇ ਨਹੀਂ ਹੋਣ ਦਿੱਤੀ ਜਾਵੇਗੀ।