ਜਲੰਧਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹਰ ਇੱਕ ਵਰਗ ਦਾ ਨੌਜਵਾਨ ਹੁਣ ਸ਼ਾਮਲ ਹੋ ਰਹੇ ਹਨ ਅਤੇ ਆਪਣਾ ਯੋਗਦਾਨ ਪਾ ਰਹੇ ਹਨ। ਇੰਦਾ ਦਾ ਹੀ ਇੱਕ ਯੋਗਦਾਨ ਕਸਬਾ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ੇ 'ਤੇ ਨੌਜਵਾਨਾਂ ਨੇ ਕਿਸਾਨੀ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਇੱਕ ਚੰਗਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਨੌਜਵਾਨ ਉੱਥੋਂ ਲੰਘ ਰਹੀਆਂ ਹਰ ਇੱਕ ਗੱਡੀ "ਨੋ ਫਾਰਮਰ ਨੋ ਫੂਡ" ਦੇ ਫ੍ਰੀ ਸਟਿੱਕਰ ਲਗਾ ਕੇ ਆਪਣਾ ਯੋਗਦਾਨ ਦੇ ਰਹੇ ਹਨ।
ਸਟਿੱਕਰ ਲਗਾ ਰਹੇ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਕਿਸਾਨੀ ਅੰਦੋਲਨ ਵਿੱਚ ਆਪਣਾ ਯੋਗਦਾਨ ਪਾ ਕੇ ਇਸ ਖੇਤੀ ਕਾਨੂੰਨੀ ਬਿੱਲਾਂ ਨੂੰ ਰੱਦ ਕਰਾਉਣ ਦੇ ਲਈ ਹਰ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ। ਨੌਜਵਾਨਾਂ ਨੇ ਦੱਸਿਆ ਕਿ ਉਹ ਸਵੇਰ ਤੋਂ ਲੈ ਹੁਣ ਤੱਕ 40 ਹਜ਼ਾਰ ਦੇ ਕਰੀਬ ਸਟਿੱਕਰ ਲਗਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾ ਲੁਧਿਆਣਾ ਟੋਲ ਪਲਾਜ਼ੇ 'ਤੇ ਸਟਿੱਕਰ ਲਗਾ ਰਹੇ ਸਨ ਅਤੇ ਹੁਣ ਲਾਡੋਵਾਲ ਟੋਲ ਪਲਾਜ਼ੇ ਫ੍ਰੀ ਸਟਿੱਕਰ ਲਗਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।