ਪੰਜਾਬ

punjab

ETV Bharat / state

ਕਾਂਗਰਸ ਦੇ ਕਾਟੋ ਕਲੇਸ਼ ਤੇ ਸੁਖਬੀਰ ਬਾਦਲ ਨੇ ਸਾਧੇ ਨਿਸ਼ਾਨੇ - ਬੇਅਦਬੀ ਮਾਮਲੇ

ਜਲੰਧਰ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵਜੋਤ ਸਿੰਘ ਸਿੱਧੂ ਬਾਰੇ ਬੋਲਦੇ ਹੋਏ ਕਿਹਾ, ਕਿ ਨਵਜੋਤ ਸਿੰਘ ਸਿੱਧੂ ਕੈਪਟਨ ਦੀ ਗਰਦਨ ਫੜਨਾ ਚਾਹੁੰਦੇ ਹਨ।

ਕਾਂਗਰਸ ਦੇ ਕਾਟੋ ਕਲੇਸ਼ ਤੇ ਸੁਖਬੀਰ ਬਾਦਲ ਨੇ ਸਾਧੇ ਨਿਸ਼ਾਨੇ
ਕਾਂਗਰਸ ਦੇ ਕਾਟੋ ਕਲੇਸ਼ ਤੇ ਸੁਖਬੀਰ ਬਾਦਲ ਨੇ ਸਾਧੇ ਨਿਸ਼ਾਨੇ

By

Published : Jul 16, 2021, 10:22 PM IST

ਜਲੰਧਰ: ਜਲੰਧਰ ਦੇ ਇੱਕ ਹੋਟਲ ਵਿੱਚ ਸ਼ੁੱਕਰਵਾਰ ਨੂੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ ਚੋਣਾਂ ਵਿੱਚ ਡੈਮੋਕਰੇਟਿਕ ਪਾਰਟੀ ਦੇ ਆਪਣੇ ਨਾਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਡੈਮੋਕਰੇਟਿਕ ਪਾਰਟੀ ਆਫ ਇੰਡੀਆ ਦੇ ਪ੍ਰਧਾਨ ਪ੍ਰਸ਼ੋਤਮ ਲਾਲ ਚੱਢਾ ਨੂੰ ਸਿਰੋਪਾ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਕਾਂਗਰਸ ਦੇ ਕਾਟੋ ਕਲੇਸ਼ ਤੇ ਸੁਖਬੀਰ ਬਾਦਲ ਨੇ ਸਾਧੇ ਨਿਸ਼ਾਨੇ

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ, ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੇ ਲੋਕਾਂ ਦੀ ਪਾਰਟੀ ਹੈ, ਅਤੇ ਅਕਾਲੀ ਦਲ ਬਾਦਲ ਹੀ ਇੱਕ ਅਜਿਹੀ ਪਾਰਟੀ ਹੈ, ਜੋ ਪ੍ਰਦੇਸ਼ ਦੀ ਹਰ ਵਰਗ ਅਤੇ ਹਰ ਜਾਤੀ ਦਾ ਪੂਰਾ ਸਨਮਾਨ ਕਰਦੀ ਹੈ, ਇਹੀ ਕਾਰਨ ਹੈ ਕਿ ਸਾਡੀ ਪਾਰਟੀ ਨੇ ਪੰਜਾਬ ਵਿੱਚ ਕਈ ਵਾਰ ਰਾਜ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨਵਜੋਤ ਸਿੰਘ ਸਿੱਧੂ ਬਾਰੇ ਬੋਲਦੇ ਹੋਏ ਕਿਹਾ, ਕਿ ਨਵਜੋਤ ਸਿੰਘ ਸਿੱਧੂ ਦਾ ਪੰਜਾਬ ਦੇ ਲੋਕਾਂ ਨਾਲ ਕੋਈ ਲੈਣਾ ਦੇਣਾ ਨਹੀਂ, ਬਲਕਿ ਉਹ ਤਾਂ ਸਿਰਫ਼ ਕੈਪਟਨ ਦੀ ਗਰਦਨ ਫੜਨਾ ਚਾਹੁੰਦੇ ਹਨ।

ਸਾਡੇ ਰਾਜ ਵਿੱਚ ਬੇਅਦਬੀ ਦੇ ਮਾਮਲੇ ਤੇ ਉਨ੍ਹਾਂ ਵੱਲੋਂ ਪਹਿਲਾਂ ਹੀ ਕਿਹਾ ਗਿਆ ਸੀ, ਜਿਸ ਨੇ ਵੀ ਇਹ ਹਰਕਤ ਕੀਤੀ ਹੈ, ਉਸ ਦਾ ਕੱਖ ਨਾ ਰਹੇ ਅਤੇ ਅੱਜ ਕਾਂਗਰਸ ਪਾਰਟੀ ਖੇਰੂੰ ਖੇਰੂੰ ਹੋਈ ਪਈ ਹੈ। ਉਨ੍ਹਾਂ ਕਿਹਾ, ਕਿ ਜੇ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਲੋਕਾਂ ਬਾਰੇ ਸੋਚਦੇ ਹਨ, ਤੇ ਆਪਣੀ ਕੋਈ ਇੱਕ ਨਿਸ਼ਾਨੀ ਉਸ ਵੇਲੇ ਦੀ ਦੱਸਣ ਜਦੋਂ ਉਹ ਮੰਤਰੀ ਸਨ। ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੇ ਮੁੱਦੇ ਤੇ ਬੋਲਦੇ ਹੋਏ ਕਿਹਾ, ਕਿ ਉਨ੍ਹਾਂ ਦੀ ਸਰਕਾਰ ਦੇ ਮੁਕਾਬਲੇ ਹੁਣ ਬਿਜਲੀ ਦੇ ਰੇਟ ਕਰੀਬ 40% ਵੱਧ ਹੋ ਚੁੱਕੇ ਹਨ।

ਇਹ ਵੀ ਪੜ੍ਹੋ:- ਚੋਣਾਂ ਦੌਰਾਨ ਅੱਤਵਾਦੀ ਹਮਲਿਆਂ ਦਾ ਖ਼ਤਰਾ

ABOUT THE AUTHOR

...view details