ਪੰਜਾਬ

punjab

ETV Bharat / state

ਬਹਿਬਲ ਕਲਾਂ ਗੋਲੀਕਾਂਡ ਦੀ ਨੀਂਹ ਸੁਖਬੀਰ ਬਾਦਲ ਨੇ ਰੱਖੀ: ਖਹਿਰਾ

ਪੰਜਾਬ ਏਕਤਾ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪ੍ਰੈਸ ਕਾਨਫ਼ਰੰਸ ਕਰਕੇ ਬੇਅਦਬੀ ਤੇ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਵੱਲੋਂ ਪੇਸ਼ ਕੀਤੇ ਚਲਾਨ ਨੂੰ ਮੀਡੀਆ ਦੇ ਰੂ-ਬ-ਰੂ ਕਰਵਾਇਆ। ਇਸ ਦੌਰਾਨ ਖਹਿਰਾ ਨੇ ਐੱਸਆਈਟੀ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿੱਚ ਲਿਖੇ ਹੋਏ ਤੱਥਾਂ ਬਾਰੇ ਜਾਣੂ ਕਰਵਾਇਆ।

ਸੁਖਪਾਲ ਸਿੰਘ ਖਹਿਰਾ

By

Published : Jul 28, 2019, 7:14 PM IST

ਜਲੰਧਰ: ਸਥਾਨਕ ਪ੍ਰੈਸ ਕਲੱਬ ਵਿੱਚ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੇੰਘ ਖਹਿਰਾ ਨੇ ਪ੍ਰੈਸ ਕਾਨਫ਼ਰੰਸ ਕੀਤੀ ਜਿਸ ਦੌਰਾਨ ਖਹਿਰਾ ਨੇ ਬੇਅਦਬੀ ਤੇ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਵੱਲੋਂ ਪੇਸ਼ ਕੀਤੇ ਚਲਾਨ ਨੂੰ ਮੀਡੀਆ ਦੇ ਰੂ-ਬ-ਰੂ ਕਰਵਾਇਆ। ਉੱਥੇ ਹੀ ਖਹਿਰਾ ਨੇ ਅਕਾਲੀਆਂ ਤੇ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਨੀਂਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰੱਖੀ ਸੀ।

ਵੀਡੀਓ

ਇਹ ਵੀ ਪੜ੍ਹੋ: ਪਾਕਿਸਤਾਨ ਰਵਾਨਾ ਹੋਇਆ SGPC ਦਾ ਵਫ਼ਦ

ਖਹਿਰਾ ਨੇ ਕਿਹਾ ਕਿ ਜਦੋਂ 2017 ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪੋਸ਼ਾਕ ਪਾਈ ਸੀ ਤੇ 2012 ਤੱਕ ਅਕਾਲੀ ਦਲ ਵੱਲੋਂ ਇਸ ਕੇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਦੇ ਜ਼ਿੰਮੇਵਾਰ ਵੀ ਸੁਖਬੀਰ ਸਿੰਘ ਬਾਦਲ ਤੇ ਪਰਕਾਸ਼ ਸਿੰਘ ਬਾਦਲ ਹਨ ਜਿਨ੍ਹਾਂ ਨੇ ਖ਼ੁਦ ਲੋਕਾਂ ਤੋਂ ਵੋਟ ਲੈਣ ਲਈ ਪੰਜ ਸਿੱਖ ਸਾਹਿਬਾਨਾਂ ਨੂੰ ਬੁਲਾ ਕੇ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਲਈ ਕਿਹਾ ਸੀ। ਇਸ ਤੋਂ ਬਾਅਦ ਬਾਬਾ ਰਾਮ ਰਹੀਮ ਨੂੰ ਮੁਆਫ਼ੀ ਦੇ ਦਿੱਤੀ ਗਈ।

ਇਸ ਤੋਂ ਇਲਾਵਾ ਖਹਿਰਾ ਨੇ ਕੈਪਟਨ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸੱਤਾ 'ਚ ਆਏ ਢਾਈ ਸਾਲ ਤੋਂ ਵੱਧ ਹੋ ਗਏ ਹਨ ਪਰ ਅਜੇ ਤੱਕ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰਵਾ ਸਕੇ ਹਨ। ਅਜਿਹਾ ਕਰਕੇ ਕੈਪਟਨ ਮੁਲਜ਼ਮਾਂ ਨੂੰ ਬਚਾਉਣ ਲਈ ਮਦਦ ਕਰ ਰਹੇ ਹਨ।

ਉੱਥੇ ਹੀ ਸੁਖਪਾਲ ਖਹਿਰਾ ਨੇ ਸੀਬੀਆਈ ਨੂੰ ਕੇਂਦਰ ਸਰਕਾਰ ਦਾ ਤੋਤਾ ਦੱਸਦਿਆਂ ਕਿਹਾ ਕਿ ਸੀਬੀਆਈ ਵੱਲੋਂ ਇਸ ਮਾਮਲੇ ਵਿੱਚ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਅਕਾਲੀ ਦਲ ਦੇ ਪ੍ਰਭਾਵ ਤੋਂ ਬਣਾਇਆ ਗਿਆ ਸੀ।

ABOUT THE AUTHOR

...view details