ਜਲੰਧਰ: ਪੂਰੇ ਦੇਸ਼ ਵਿੱਚ ਅੱਜ ਦੇ ਦਿਨ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਸਿੱਖਿਆ ਜਗਤ ਵਿੱਚ ਚੰਗਾ ਕੰਮ ਕਰਨ ਵਾਲੇ ਸਕੂਲਾਂ ਵਿੱਚ ਜਿਨ੍ਹਾਂ ਬੱਚਿਆਂ ਦੇ ਚੰਗੇ ਪਰਿਣਾਮ ਆਉਂਦੇ ਹਨ ਉਨ੍ਹਾਂ ਦੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ। ਵੱਖ-ਵੱਖ ਸਕੂਲਾਂ ਦੇ ਵਿੱਚ ਬੱਚਿਆਂ ਵੱਲੋਂ ਇਸ ਦਿਵਸ ਨੂੰ ਬੜੀ ਹੀ ਖੁਸ਼ੀ ਦੇ ਨਾਲ ਆਪਣੇ ਅਧਿਆਪਕਾਂ ਨਾਲ ਮਨਾਇਆ ਜਾਂਦਾ ਹੈ।
ਇਸੇ ਦੌਰਾਨ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਇਕ ਅਧਿਆਪਕ ਦੇ ਨਾਲ ਰੂਬਰੂ ਕਰਾ ਰਹੇ ਹਾਂ ਜੋ ਠੇਕੇ 'ਤੇ ਕਪੂਰਥਲੇ ਦੇ ਧਾਲੀਵਾਲ ਪਿੰਡ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਪ੍ਰਾਇਮਰੀ ਅਧਿਆਪਕ ਦੇ ਤੌਰ ਤੇ 2 ਹਜਾਰ 14 ਤੋਂ ਠੇਕੇ 'ਤੇ ਤੈਨਾਤ ਹਨ। ਜਿਸ 'ਤੇ ਉਨ੍ਹਾਂ ਨੂੰ 8 ਸਾਲ ਤੋਂ 6 ਹਜ਼ਾਰ ਪ੍ਰਤੀ ਮਹੀਨਾ ਤਨਖ਼ਾਹ ਮਿਲ ਰਹੀ ਹੈ।
ਅਧਿਆਪਕ ਨਿਸ਼ਾਂਤ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਬੜੀ ਮੁਸ਼ਕਿਲ ਨਾਲ ਕਰ ਰਹੇ ਹਨ। ਜਿਸ 'ਤੇ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਬਹੁਤ ਘੱਟ ਤਨਖ਼ਾਹ ਦੇ ਰਹੀ ਹੈ। ਜਿਸ 'ਤੇ ਉਨ੍ਹਾਂ ਦਾ ਤੇ ਉਨ੍ਹਾਂ ਦੇ ਬੱਚਿਆਂ ਦਾ ਘਰ ਦਾ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੈ। ਜਿਸ ਕਾਰਨ ਮਜ਼ਬੂਰੀ ਦੇ ਚਲਦਿਆਂ ਉਹ 4 ਸਾਲਾਂ ਤੋਂ ਥ੍ਰੀਵੀਲਰ ਆਟੋ ਰਿਕਸ਼ਾ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਹੇ ਹਨ।