ਜਲੰਧਰ:ਲਗਾਤਾਰ ਆਪਣੀਆਂ ਮੰਗਾਂ ‘ਤੇ ਪ੍ਰਦਰਸ਼ਨ ਕਰ ਰਹੇ ਸਾਂਝਾ ਅਧਿਆਪਕ ਮੋਰਚੇ ਵੱਲੋਂ ਮੁੜ ਤੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਸਾਂਝਾ ਅਧਿਆਪਕ ਮੋਰਚੇ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਘਰ-ਘਰ ਨੌਕਰੀ ਅਤੇ ਰੁਜ਼ਗਾਰ ਦੇਣਗੇ ਪਰ ਹੁਣ ਉਨ੍ਹਾਂ ਦੇ ਰੁਜ਼ਗਾਰ ਖੋਹਣ ਵਾਲੀ ਹੀ ਖੁਦ ਪੰਜਾਬ ਸਰਕਾਰ ਕਰ ਰਹੀ ਹੈ।
ਆਪਣੀਆਂ ਮੰਗਾਂ ਨੂੰ ਮੁੱਖ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਛੇਵੇਂ ਪੇਅ ਕਮਿਸ਼ਨ ਨੂੰ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦੀ ਪੈਨਸ਼ਨਾਂ ਨੂੰ ਬੰਦ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਪੈਨਸ਼ਨਾਂ ਨੂੰ ਵੀ ਲਗਾਇਆ ਜਾਵੇ ਅਤੇ ਜਿਹੜੇ 2004 ਤੋਂ ਬਾਅਦ ਦੇ ਅਧਿਆਪਕ ਨੌਕਰੀਆਂ ‘ਤੇ ਲੱਗੇ ਹੋਏ ਹਨ ਉਨ੍ਹਾਂ ਦੀਆਂ ਪੈਨਸ਼ਨਾਂ ਨਹੀਂ ਮਿਲ ਰਹੀਆਂ ਉਨ੍ਹਾਂ ਦੀ ਪੈਨਸ਼ਨ ਨੂੰ ਵੀ ਲਾਗੂ ਕੀਤਾ ਜਾਵੇ।