ਜਲੰਧਰ: ਪੰਜਾਬ ਸਰਕਾਰ (Government of Punjab) ਖ਼ਿਲਾਫ਼ ਕੱਚੇ ਮੁਲਾਜ਼ਮਾਂ (Employees) ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਪ੍ਰਦਰਸ਼ਨਕਾਰੀ ਪਾਣੀ ਵਾਲੀਆ ਟੈਂਕੀਆਂ ‘ਤੇ ਚੜ੍ਹ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਉੱਥੇ ਹੀ ਬੇਰੁਗਜ਼ਾਰਅਤੇ ਕੱਚੇ ਅਧਿਆਪਕਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦਾ ਕੋਠੀ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਦਫ਼ਤਰੀ ਮੁਲਾਜ਼ਮ ਮਿਡ-ਡੇ-ਮੀਲ ਕਰਮਚਾਰੀਆ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਨੂੰ ਰੈਗੂਲਰ (Regular) ਨਹੀਂ ਕਰ ਰਹੀ। ਜਿਸ ਦੇ ਵਿਰੋਧ ਵਿੱਚ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦੀ ਕੋਠੀ ਬਾਹਰ ਧਰਨੇ ਦਾ ਰਹੇ ਇਹ ਪ੍ਰਦਰਸ਼ਨਕਾਰੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜਲੰਧਰ ਦੇ ਚੀਮਾ ਚੌਂਕ ‘ਤੇ ਇਕੱਠੇ ਹੋਏ ਹਨ ਅਤੇ ਉੱਥੇ ਨੰਗੇ ਪੈਰ ਮਾਰਚ ਕਰਦੇ ਹੋਏ ਸਿੱਖਿਆ ਮੰਤਰੀ ਪਰਗਟ ਸਿੰਘ (Education Minister Pargat Singh) ਦੇ ਘਰ ਦੇ ਬਾਹਰ ਬੈਠ ਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।