ਜਲੰਧਰ: ਫਿਲੌਰ ਵਿਖੇ ਰੇਲਵੇ ਲਾਈਨਾਂ ਦੇ ਕੋਲ ਕੁਝ ਲੋਕਾਂ ਵੱਲੋਂ ਦੁਕਾਨ ਬਣਾ ਕੇ ਮੱਛੀ ਅਤੇ ਸਬਜ਼ੀ ਵੇਚਣ ਦਾ ਕੰਮ ਕੀਤਾ ਜਾ ਰਿਹਾ ਸੀ, ਜਿਸ ਖਿਲਾਫ ਰੇਲਵੇ ਪੁਲਿਸ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਰੇਲਵੇ ਲਾਈਨਾਂ ਕੋਲ ਸਾਫ-ਸਫਾਈ ਨੂੰ ਲੈ ਕੇ ਰੇਲਵੇ ਪ੍ਰਸ਼ਾਸਨ ਵੱਲੋਂ ਦੁਕਾਨਾਂ ਨੂੰ ਹਟਾਇਆ ਗਿਆ ਹੈ।
ਇਸ ਮਸਲੇ ’ਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਉਨ੍ਹਾਂ ਨੂੰ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ। ਉਹ ਇੱਥੇ ਫਲ, ਸਬਜ਼ੀਆਂ ਅਤੇ ਮੱਛੀ ਵੇਚਣ ਦਾ ਕੰਮ ਕਰਦੇ ਸੀ ਜਿਸਨੂੰ ਬਿਨਾਂ ਦੱਸੇ ਹਟਾਇਆ ਗਿਆ ਹੈ। ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਉਹ ਇੱਥੇ ਰੇਲਵੇ ਦੇ ਅਫਸਰਾਂ ਨੂੰ ਕਿਰਾਇਆ ਵੀ ਦਿੰਦੇ ਸੀ, ਇਸਦੇ ਬਾਵਜੂਦ ਵੀ ਬਿਨਾਂ ਕਿਸੇ ਨੋਟਿਸ ’ਤੇ ਇਹ ਕਾਰਵਾਈ ਕੀਤੀ ਗਈ ਹੈ। ਰੇਲਵੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਢਿੱਡ ਤੇ ਲੱਤ ਮਾਰੀ ਗਈ ਹੈ।