ਜਲੰਧਰ:ਪੰਜਾਬ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਦ ਰਿਹਾ ਹੈ। ਇਸ ਦੌਰਾਨ ਹਸਪਤਾਲਾਂ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਆਕਸੀਜਨ ਦੀ ਘਾਟ ਹੋ ਰਹੀ ਸੀ। ਇਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲੋਂ ਆਕਸੀਜਨ ਦੀ ਮੰਗ ਕੀਤੀ ਗਈ ਸੀ। ਇਸ ਨੂੰ ਵੇਖਦੇ ਹੋਏ ਆਕਸੀਜਨ ਐਕਸਪ੍ਰੈਸ ਰੇਲਗੱਡੀ ਰਾਹੀਂ ਆਕਸੀਜਨ ਦੀ ਪਹਿਲੀ ਖੇਪ ਜਲੰਧਰ ਪੁੱਜੀ।
ਐਕਸਪ੍ਰੈਸ ਰੇਲਗੱਡੀ ਰਾਹੀਂ ਜਲੰਧਰ ਪੁੱਜੀ ਆਕਸੀਜਨ ਦੀ ਪਹਿਲੀ ਖੇਪ - ਕੋਰੋਨਾ ਵਾਇਰਸ
ਪੰਜਾਬ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਦ ਰਿਹਾ ਹੈ। ਇਸ ਦੌਰਾਨ ਹਸਪਤਾਲਾਂ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਆਕਸੀਜਨ ਦੀ ਘਾਟ ਹੋ ਰਹੀ ਸੀ। ਇਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲੋਂ ਆਕਸੀਜਨ ਦੀ ਮੰਗ ਕੀਤੀ ਗਈ ਸੀ। ਇਸ ਨੂੰ ਵੇਖਦੇ ਹੋਏ ਆਕਸੀਜਨ ਐਕਸਪ੍ਰੈਸ ਰੇਲਗੱਡੀ ਰਾਹੀਂ ਆਕਸੀਜਨ ਦੀ ਪਹਿਲੀ ਖੇਪ ਜਲੰਧਰ ਪੁੱਜੀ।
ਜਲੰਧਰ ਵਿੱਚ ਆਕਸੀਜਨ ਦੀ ਘਾਟ ਨੂੰ ਵੇਖਦੇ ਹੋਏ ਇਥੋਂ ਦੇ ਸਾਂਸਦ ਸੰਤੋਖ ਸਿੰਘ ਚੌਧਰੀ ਤੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਕੋਸ਼ਿਸ਼ਾਂ ਸਦਕਾ ਕਸਬਾ ਫਿਲੌਰ ਵਿਖੇ ਆਕਸੀਜਨ ਐਕਸਪ੍ਰੈਸ ਰੇਲਗੱਡੀ ਰਾਹੀਂ ਆਕਸੀਜਨ ਦੀ ਪਹਿਲੀ ਖੇਪ ਪਹੁੰਚੀ। ਇਸ ਮੌਕੇ ਸਾਂਸਦ ਸੰਤੋਖ ਚੌਧਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੋਰੋਨਾ ਪੀੜਤਾਂ ਦੇ ਇਲਾਜ ਲਈ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਲੋਕਾਂ ਦੇ ਹਿੱਤ ਲਈ ਕਈ ਕਮਦ ਚੁੱਕੇ ਜਾ ਰਹੇ ਹਨ।
ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਨੇ ਕਿਹਾ ਕਿ ਪਹਿਲੀ ਵਾਰ 'ਚ ਕੇਂਦਰ ਵੱਲੋਂ 40 ਮੀਟ੍ਰਿਕ ਟਨ ਆਕਸੀਜਨ ਭੇਜੀ ਗਈ ਹੈ। ਇਸ ਚੋਂ 20 ਮੀਟ੍ਰਿਕ ਟਨ ਆਕਸੀਜਨ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ , ਨਵਾਂ ਸ਼ਹਿਰ ਵਿਖੇ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਆਕਸੀਜਨ ਦੀ ਘਾਟ ਨਹੀਂ ਹੋਵੇਗੀ। ਹਸਪਤਾਲਾਂ ਨੂੰ ਬਿਨਾਂ ਕੋਟੇ ਤੋਂ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ, ਜੋ ਹਸਪਤਾਲ ਜਿੰਨ੍ਹੇ ਖਾਲ੍ਹੀ ਸਿਲੰਡਰ ਭੇਜੇਗਾ, ਉਸ ਨੂੰ ਉਨ੍ਹੇ ਹੀ ਸਿਲੰਡਰ ਰਿਫਿਲ ਕਰਕੇ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਆਕਸੀਜਨ ਦੀ ਕਮੀ ਕਾਰਨ ਕਿਸੇ ਵੀ ਮਰੀਜ਼ ਦੀ ਮੌਤ ਨਾ ਹੋ ਸਕੇ ਤੇ ਸੂਬੇ 'ਚ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਦੀ ਦਰ ਨੂੰ ਘਟਾਇਆ ਜਾ ਸਕੇ।
ਇਹ ਵੀ ਪੜ੍ਹੋਂ : ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਸਹੁਰੇ ਪਰਿਵਾਰ 'ਤੇ ਲੱਗੇ ਤਸ਼ਦੱਦ ਦੇ ਦੋਸ਼