ਜਲੰਧਰ: ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਜਲੰਧਰ ਛਾਉਣੀ ਵਿਖੇ ਵਜਰਾ ਕੋਰ ਪਹੁੰਚੇ। ਇਸ ਮੌਕੇ ਉਹਨਾਂ ਨੇ 1971 ਦੀ ਲੜਾਈ ਵਿੱਚ ਸ਼ਹੀਦ ਹੋਏ ਜਵਾਨਾਂ ਅਤੇ ਅਫ਼ਸਰਾਂ ਦੇ ਪਰਿਵਾਰਾਂ ਨੂੰ ਅਤੇ ਇਸ ਦੇ ਨਾਲ ਨਾਲ ਇਹ ਲੜਾਈ ਲੜ ਚੁੱਕੇ ਅਫ਼ਸਰਾਂ ਅਤੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ।
ਰਾਜਪਾਲ ਨੇ 1971 ਦੌਰਾਨ ਹੋਏ ਸ਼ਹੀਦਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਜਲੰਧਰ ਛਾਉਣੀ ਸਥਿਤ ਵਜਰਾ ਕੋਰ ਜਿਸ ਨੂੰ ਕੀ ਪੰਜਾਬ ਦੇ ਰਕਸ਼ਿਤ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ ਵਿਖੇ ਇਕ ਸ਼ਾਨਦਾਰ ਸਮਾਰੋਹ ਵਿਚ ਵੀਰ ਨਾਰੀਆਂ ਅਤੇ ਵੈਟਰਨਜ਼ ਨੂੰ ਸਨਮਾਨ ਦੇ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ . ਇਸ ਮੌਕੇ ਤੇ ਰਾਜਪਾਲ ਨੇ ਇਸ ਜਗ੍ਹਾ ਇਕ ਪੌਦਾ ਵੀ ਲਗਾਇਆ ਅਤੇ ਲੋਕਾਂ ਨੂੰ ਪੌਦੇ ਲਾਉਣ ਲਈ ਪ੍ਰੇਰਿਤ ਕੀਤਾ।
ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਦੇਸ਼ ਦੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਦੀ ਵੀ ਭੁੱਲਿਆ ਨਹੀਂ ਜਾ ਸਕਦਾ . ਉਨ੍ਹਾਂ ਨੇ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲੇ ਕਰਾਏ ਗਏ। ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰੀਕੇ ਦੇ ਪ੍ਰੋਗਰਾਮਾਂ ਨਾਲ ਨਾ ਸਿਰਫ ਅਸੀਂ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ, ਬਲਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਇੱਕ ਵਾਰ ਉਨ੍ਹਾਂ ਦੀ ਯਾਦ ਤਾਜ਼ਾ ਕਰਵਾਉਣੇ।
ਉੱਧਰ ਇਸ ਮੌਕੇ ਸਨਮਾਨਿਤ ਕੀਤੇ ਗਏ ਅਫ਼ਸਰਾਂ ਅਤੇ ਸੈਨਾ ਦੇ ਰਿਟਾਇਰਡ ਜਵਾਨਾਂ ਨੇ ਵੀਹ ਗਵਰਨਰ ਸਹਿਤ ਸਿਨਹਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੈਨਾ ਜਿਸ ਤਰ੍ਹਾਂ ਨਾਲ ਆਪਣੇ ਸ਼ਹੀਦਾਂ ਅਤੇ ਰਿਟਾਇਰਡ ਮੁਲਾਜ਼ਮਾਂ ਅਤੇ ਅਫਸਰਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ। ਇਹ ਇੱਕ ਮਿਸਾਲ ਹੈ। ਉਨ੍ਹਾਂ ਨੇ ਸਮਾਰੋਹ ਵਿੱਚ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਭਾਰਤੀ ਸੈਨਾ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ:- 75 ਵਾਂ ਸੁਤੰਤਰਤਾ ਦਿਵਸ: PM ਮੋਦੀ ਨੇ ਕੀਤੇ ਵੱਡੇ ਐਲਾਨ