ਫਿਲੌਰ: ਪਿੰਡ ਬਿਲਗਾ ਵਿਖੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਔਰਤ ਨਾਲ ਲੁੱਟਖੋਹ ਦੀ ਸੂਚਨਾ ਹੈ। ਮੋਟਰਸਾਈਕਲ ਸਵਾਰ ਔਰਤ ਦੇ ਗਲੇ ਵਿੱਚੋਂ ਚੇਨੀ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ।
ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੇ ਗਲੇ 'ਚੋਂ ਚੇਨ ਝਪਟ ਕੇ ਫ਼ਰਾਰ
ਫਿਲੌਰ ਦੇ ਪਿੰਡ ਬਿਲਗਾ ਵਿਖੇ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਔਰਤ ਦੀ ਚੇਨ ਲੁੱਟੇ ਜਾਣ ਦੀ ਸੂਚਨਾ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮਾਮਲੇ ਵਿੱਚ ਜਾਂਚ ਅਰੰਭ ਦਿੱਤੀ ਹੈ।
ਪੀੜਤ ਕੁਲਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਇਥੇ ਆਪਣੇ ਬੱਚਿਆਂ ਨਾਲ ਡਾਕਟਰ ਕੋਲ ਆਈ ਸੀ ਪਰੰਤੂ ਜਦੋਂ ਬੱਚਿਆਂ ਨੂੰ ਛੱਡ ਕੇ ਕਿਸੇ ਕੰਮ ਲਈ ਬਾਜ਼ਾਰ ਗਈ ਤਾਂ ਇਸ ਦੌਰਾਨ ਪਿੱਛੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਆਏ ਅਤੇ ਉਸ ਦੇ ਗਲੇ ਵਿੱਚ ਪਾਈ ਚੇਨ ਹੱਥ ਮਾਰ ਕੇ ਝਪਟ ਲਈ ਅਤੇ ਫ਼ਰਾਰ ਹੋ ਗਏ। ਜਦੋਂ ਉਸ ਨੇ ਪਿੱਛੇ ਹੱਥ ਮਾਰ ਕੇ ਵੇਖਿਆ ਤਾਂ ਗਲੇ ਵਿੱਚ ਚੇਨ ਨਹੀਂ ਸੀ। ਉਸ ਨੇ ਤੁਰੰਤ ਮੌਕੇ 'ਤੇ ਰੌਲਾ ਪਾਇਆ ਤਾਂ ਲੋਕ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਮੌਕੇ 'ਤੇ ਬੁਲਾਇਆ ਗਿਆ।
ਸੂਚਨਾ ਮਿਲਣਸਾਰ ਮੌਕੇ ਪੁੱਜੇ ਪੁਲਿਸ ਅਧਿਕਾਰੀ ਐਸਐਚਓ ਮੁਖਤਿਆਰ ਸਿੰਘ ਨੇ ਨੇ ਦੱਸਿਆ ਕਿ ਪੀੜਤ ਔਰਤ ਨੇ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ, ਪਰੰਤੂ ਫਿਰ ਵੀ ਉਹ ਆਪਣੇ ਪੱਧਰ 'ਤੇ ਜਾਂਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਰਾਹੀਂ ਲੁਟੇਰਿਆਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਅਤੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਕਾਬੂ ਕਰ ਲਿਆ ਜਾਵੇਗਾ।