ਜਲੰਧਰ : ਪਬਲਿਕ ਸੈਕਟਰ ਦੀਆਂ ਬੈਂਕਾਂ ਨੂੰ ਪ੍ਰਾਈਵੇਟ ਕਰਨ ਦੇ ਵਿਰੋਧ ਵਿੱਚ ਅੱਜ ਜਲੰਧਰ ਵਿਖੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਦੋ ਦਿਨ ਦੀ ਹੜਤਾਲ ਕੀਤੀ। ਅੱਜ ਸਵੇਰੇ ਬੈਂਕ ਦੇ ਅਫਸਰਾਂ ਅਤੇ ਮੁਲਾਜ਼ਮਾਂ ਨੇ ਆਪਣੇ-ਆਪਣੇ ਬੈਂਕਾਂ ਦੀਆਂ ਬਰਾਂਚਾਂ ਦੇ ਬਾਹਰ ਇਕੱਠੇ ਹੋਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਲੰਧਰ ਸ਼ਹਿਰ ਵਿੱਚ ਬੈਂਕਾਂ ਦੀਆਂ 380 ਬ੍ਰਾਂਚਾਂ ਬੰਦ ਹਨ।
ਇਸ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਰਕਾਰ ਪਬਲਿਕ ਸੈਕਟਰ ਦੇ ਬੈਂਕਾਂ ਨੂੰ ਪ੍ਰਾਈਵੇਟ ਬੈਂਕ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਬੈਂਕ ਕਰਮਚਾਰੀਆਂ ਅਤੇ ਦੇਸ਼ ਦੇ ਲੋਕਾਂ ਨੂੰ ਬਹੁਤ ਫਰਕ ਪਵੇਗਾ।
ਬੈਂਕ ਮੁਲਾਜ਼ਮਾਂ ਦੀ ਹੜਤਾਲ ਨਾਲ ਸੂਬੇ ਦਾ ਵਪਾਰੀ ਹੋਵੇਗਾ ਪ੍ਰਭਾਵਿਤ ਉਨ੍ਹਾਂ ਕਿਹਾ ਕਿ ਪਬਲਿਕ ਸੈਕਟਰ ਦੇ ਬੈਂਕਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਮਰਜ਼ ਕਰਨ ਨਾਲ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਹੋਵੇਗਾ, ਜਦਕਿ ਆਮ ਲੋਕ ਬੈਂਕ ਵੱਲੋਂ ਦਿੱਤੀਆਂ ਜਾਣ ਵਾਲੀਆਂ ਬਹੁਤ ਸਾਰੀਆਂ ਸੁਵਿਧਾਵਾਂ ਤੋਂ ਵਾਂਝੇ ਹੋ ਜਾਣਗੇ।
ਉਨ੍ਹਾਂ ਕਿਹਾ ਕਿ 2 ਦਿਨ ਦੀ ਹੜਤਾਲ ਨਾਲ ਦੇਸ਼ ਵਿੱਚ ਕਰੋੜਾਂ ਅਰਬਾਂ ਦਾ ਨੁਕਸਾਨ ਹੋਵੇਗਾ। ਜਲੰਧਰ ਜ਼ਿਲ੍ਹੇ ਵਿੱਚ ਕੁੱਲ 380 ਬੈਂਕ ਬਰਾਚਾਂ ਬੰਦ ਹਨ। 1 ਦਿਨ ਦੀ ਹੜਤਾਲ ਨਾਲ ਜਲੰਧਰ ਦੇ ਬਿਜਨੈਸ ਨੂੰ 200 ਕਰੋੜ ਦਾ ਨੁਕਸਾਨ ਹੋਵੇਗਾ ਦੋ ਦਿਨ ਦਿਨ ਦੀ ਹੜਤਾਲ ਨਾਲ 400 ਕਰੋੜ ਦਾ ਨੁਕਸਾਨ ਹੋਵੇਗਾ। ਇਸੇ ਤਰ੍ਹਾਂ ਪੂਰੇ ਪੰਜਾਬ ਵਿੱਚ 40 ਹਜ਼ਾਰ ਕਰੋੜ ਦਾ ਵਿਤੀ ਨੁਕਸਾਨ ਹੋਵੇਗਾ।