ਪੰਜਾਬ

punjab

ETV Bharat / state

ਹੈਰਾਨੀਜਨਕ! ਕਾਰ ਵਿੱਚ ਬੈਠੇ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ - sitting in the car

ਫਗਵਾੜਾ ਮਾਡਲ ਟਾਊਨ ਵਿੱਚ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਮ੍ਰਿਤਕ ਨੌਜਵਾਨ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ।

ਕਾਰ ਵਿੱਚ ਬੈਠੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ
ਕਾਰ ਵਿੱਚ ਬੈਠੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ

By

Published : Jul 17, 2021, 6:21 PM IST

ਫਗਵਾੜਾ: ਮਾਡਲ ਟਾਊਨ ਦੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ। ਜਦੋਂ ਕਾਰ ਵਿੱਚ ਬੈਠੇ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ, ਗੋਲੀ ਦੀ ਆਵਾਜ਼ ਸੁਣ ਕੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਡਰਦੇ ਹੋਏ ਉਸ ਕਾਰ ਦੇ ਕੋਲ ਗਏ, ਤਾਂ ਵੇਖਿਆ ਕਿ ਇੱਕ ਨੌਜਵਾਨ ਉਸ ਕਾਰ ਦੇ ਵਿੱਚ ਬੇਹੋਸ਼ ਪਿਆ ਸੀ। ਲੋਕਾਂ ਨੇ ਮਾਮਲੇ ਦੀ ਸੂਚਨਾ ਸਿਟੀ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਾਰ ਵਿੱਚੋਂ ਨੌਜਵਾਨ ਨੂੰ ਕੱਢ ਕੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ। ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਮ੍ਰਿਤਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਇੱਕ ਦੇਸੀ ਕੱਟੇ ਨਾਲ ਗੋਲੀ ਮਾਰੀ ਗਈ ਹੈ। ਮ੍ਰਿਤਕ ਦੀ ਪਛਾਣ ਮੁਕੁਲ ਕੁਮਾਰ ਵਜੋਂ ਹੋਈ ਹੈ। ਜੋ ਫਗਵਾੜਾ ਦੇ ਓਮਕਾਰ ਨਗਰ ਦਾ ਰਹਿਣ ਵਾਲਾ ਸੀ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਸੁਰਜੀਤ ਸਿੰਘ ਨੇ ਦੱਸਿਆ, ਕਿ ਪੁਲਿਸ ਨੂੰ ਫੋਨ ਦੇ ਰਾਹੀਂ ਕਿਸੇ ਨੇ ਸੂਚਨਾ ਦਿੱਤੀ ਸੀ, ਕਿ ਮਾਡਲ ਟਾਊਨ ਇਲਾਕੇ ਦੇ ਵਿੱਚ ਇੱਕ ਨੌਜਾਵਨ ਨੇ ਕਾਰ ਦੇ ਵਿੱਚ ਬਹਿ ਕੇ ਆਪਣੇ ਆਪ ਨੂੰ ਗੋਲੀ ਮਾਰੀ ਹੈ।

ਕਾਰ ਵਿੱਚ ਬੈਠੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ

ਮ੍ਰਿਤਕ ਨੌਜਵਾਨ ਦੇ ਕਿਸੇ ਕੁੜੀ ਨਾਲ ਪ੍ਰੇਮ ਸਬੰਧ ਸਨ, ਤੇ ਦੋਵਾਂ ਵਿਚਾਲੇ ਕਿਸੇ ਕਾਰਨ ਵਿਵਾਦ ਹੋ ਗਿਆ ਸੀ, ਤੇ ਜਿਸ ਦਾ ਸਮਝੌਤਾ ਪੁਲਿਸ ਤੇ ਮੋਹਰਬਾਰ ਵਿਅਕਤੀਆਂ ਦੀ ਮੌਜੂਦਗੀ ਵਿੱਚ ਕਰਵਾਇਆ ਗਿਆ ਸੀ। ਪੁਲਿਸ ਵੱਲੋਂ ਇਸ ਮਾਮਲੇ ਨੂੰ ਪ੍ਰੇਮ ਸਬੰਧਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਉਧਰ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਇਸ ਨੂੰ ਹੱਤਿਆ ਨਹੀਂ ਸਗੋਂ ਸਾਜਿਸ਼ ਤਹਿਤ ਕਤਲ ਕਰਾਰ ਦੇ ਰਹੇ ਹਨ।

ਇਹ ਵੀ ਪੜ੍ਹੋ:ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖੁਦਕੁਸ਼ੀ

ABOUT THE AUTHOR

...view details