ਜਲੰਧਰ: ਦੇਸ਼ ਵਿੱਚ ਲੱਗੇ ਚੋਣ ਜ਼ਾਬਤੇ ਤੋਂ ਬਾਅਦ ਪੁਲਿਸ ਪੂਰੀ ਮੁਸ਼ਤੈਦੀ ਨਾਲ ਨਾਕਾਬੰਦੀ ਕਰ ਕੇ ਚੈਕਿੰਗ ਕਰ ਰਹੀ ਹੈ। ਇਸ ਦੌਰਾਨ ਜਲੰਧਰ ਪੁਲਿਸ ਨੇ 3 ਵੱਖ-ਵੱਖ ਵਿਅਕਤੀਆਂ ਕੋਲੋਂ 2 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ।
ਚੋਣ ਜ਼ਾਬਤੇ ਦੌਰਾਨ ਪੁਲਿਸ ਦੀ ਸਖ਼ਤੀ, 2 ਕਿੱਲੋ ਅਫ਼ੀਮ ਸਮੇਤ 3 ਗ੍ਰਿਫ਼ਤਾਰ - election 2019
ਜਲੰਧਰ ਦਿਹਾਤੀ ਪੁਲਿਸ ਨੇ ਨਾਕੇਬੰਦੀ ਦੌਰਾਨ ਤਿੰਨ ਵੱਖ-ਵੱਖ ਆਰੋਪੀਆਂ ਕੋਲੋਂ 2 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਪੁਲਿਸ ਨੇ ਇਨ੍ਹਾਂ 'ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੋਣ ਜ਼ਾਬਤੇ ਦੌਰਾਨ ਤਿੰਨ ਆਰੋਪੀ 2 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ
ਜਲੰਧਰ ਦਿਹਾਤੀ ਪੁਲਿਸ ਦੇ ਐੱਸਪੀਡੀ ਰਾਜਵੀਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਸ਼ੇ ਤੇ ਨਕੇਲ ਕਸਣ ਲਈ ਵਿਸ਼ੇਸ਼ ਟੀਮ ਬਣਾਈ ਗਈ ਹੈ। ਇਸੇ ਟੀਮ ਨੇ ਨਾਕਾਬੰਦੀ ਦੌਰਾਨ ਤਿੰਨ ਵੱਖ-ਵੱਖ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਬੋਪਾਰਾਏ ਨੇ ਦੱਸਿਆ ਕਿ ਮੁਕੇਸ਼ ਕੁਮਾਰ(ਝਾਰਖੰਡ) ਕੋਲੋਂ 1 ਕਿੱਲੋ, ਗੁਲਜੀਤ ਸਿੰਘ (ਹੁਸ਼ਿਆਰਪੁਰ) 500 ਗ੍ਰਾਮ ਅਤੇ ਮਨੋਜ ਕੁਮਾਰ(ਬਿਹਾਰ) ਕੋਲੋਂ ਵੀ 500 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਪੁਲਿਸ ਨੇ ਇਨ੍ਹਾਂ ਤੇ ਐਨਡੀਪੀਐਸ ਐਕਟ ਤਹਿਮ ਮੁਕਦਮਾ ਦਰਜ ਕਰ ਕੇ ਅਗ਼ਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।