ਜਲੰਧਰ: ਫਗਵਾੜਾ ਜੀਟੀ ਰੋਡ ’ਤੇ ਉਸ ਸਮੇਂ ਮਾਹੌਲ ਦਰਦਨਾਕ ਹੋ ਗਿਆ ਜਦੋਂ ਇਕ ਮੋਟਰਸਾਇਕਲ ਸਵਾਰ ਤਿੰਨ ਲੋਕਾਂ ਨੂੰ ਇਕ ਅਣਪਛਾਤੇ ਟਰੱਕ ਚਾਲਕ ਨੇ ਭਿਆਨਕ ਟੱਕਰ ਮਾਰ ਦਿੱਤੀ। ਜਿਸ ਕਾਰਣ ਮੌਕੇ ’ਤੇ ਹੀ ਮੋਟਰਸਾਈਕਲ ਸਵਾਰ ਮਹਿਲਾ ਦੀ ਮੌਤ ਹੋ ਗਈ।
ਮੋਟਰਸਾਈਕਲ ’ਤੇ ਸਵਾਰ ਤਿੰਨ ਲੋਕਾਂ ਨੂੰ ਟਰੱਕ ਨੇ ਮਾਰੀ ਭਿਆਨਕ ਟੱਕਰ, ਇੱਕ ਦੀ ਮੌਤ - ਏ.ਐੱਸ.ਆਈ. ਬਲਵਿੰਦਰ ਸਿੰਘ
ਮੌਕੇ ’ਤੇ ਪਹੁੰਚੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਟਰੱਕ ਡਰਾਈਵਰ ਨੇ ਤਿੰਨ ਮੋਟਰਸਾਈਕਲ ਸਵਾਰ ਲੋਕਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਪਿੱਛੇ ਬੈਠੀ ਮਹਿਲਾ ਸੜਕ ’ਤੇ ਡਿੱਗ ਗਈ ਅਤੇ ਮੌਕੇ ’ਤੇ ਹੀ ਉਸਦੀ ਮੌਤ ਹੋ ਗਈ।
ਤਸਵੀਰ
ਮੌਕੇ ’ਤੇ ਪਹੁੰਚੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਟਰੱਕ ਡਰਾਈਵਰ ਨੇ ਤਿੰਨ ਮੋਟਰਸਾਈਕਲ ਸਵਾਰ ਲੋਕਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਪਿੱਛੇ ਬੈਠੀ ਮਹਿਲਾ ਸੜਕ ’ਤੇ ਡਿੱਗ ਗਈ ਅਤੇ ਮੌਕੇ ’ਤੇ ਹੀ ਉਸਦੀ ਮੌਤ ਹੋ ਗਈ। ਜਦਕਿ ਬਾਕੀ ਲੋਕਾਂ ਨੂੰ ਸੱਟਾਂ ਲਗੀਆਂ ਸਨ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਭਿਆਨਕ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੈ। ਫਿਲਹਾਲ ਪਰਿਵਾਰਿਕ ਮੈਂਬਰਾ ਦੇ ਬਿਆਨਾ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।