ਪੰਜਾਬ

punjab

ETV Bharat / state

ਪੀਐੱਮ ਮੋਦੀ ਦਾ ਪੰਜਾਬ ਦੌਰਾ: ਜਲੰਧਰ ਪ੍ਰਸ਼ਾਸਨ ਵੱਲੋਂ ਲਿਆ ਗਿਆ ਤਿਆਰੀਆਂ ਦਾ ਜਾਇਜ਼ਾ - ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜਾਮ

ਜਲੰਧਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਸਣੇ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕਰਕੇ ਲੋੜੀਂਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।

ਸਖਤ ਸੁਰੱਖਿਆ ਪ੍ਰਬੰਧ
ਸਖਤ ਸੁਰੱਖਿਆ ਪ੍ਰਬੰਧ

By

Published : Feb 11, 2022, 2:13 PM IST

ਜਲੰਧਰ:ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਕੁਝ ਹੀ ਸਮਾਂ ਰਹਿ ਗਿਆ ਹੈ। ਇਸੇ ਦੇ ਚੱਲਦੇ ਸਿਆਸੀ ਪਾਰਟੀਆਂ ਵੱਲੋਂ ਸੂਬੇ ਭਰ ’ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਫ਼ਰਵਰੀ ਨੂੰ ਪੰਜਾਬ ਦੌਰੇ ’ਤੇ ਆਉਣਗੇ। ਇਸ ਦੌਰਾਨ ਉਹ ਜਲੰਧਰ ਵਿਖੇ ਉਹ ਸਥਾਨਕ ਪੀਏਪੀ ਗਰਾਊਂਡ ’ਚ ਇੱਕ ਸਮਾਗਮ ਨੂੰ ਸੰਬੋਧਨ ਕਰਨਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਪ੍ਰਬੰਧਾਂ ਦਾ ਜਾਇਜਾ ਲਿਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਸਣੇ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕਰਕੇ ਲੋੜੀਂਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੋਗ ਪ੍ਰਬੰਧਾਂ ਨੂੰ ਸਮੇਂ ਸਿਰ ਅਮਲੀ ਜਾਮਾ ਪਹਿਨਾਉਣ।

ਇਸ ਉਪਰੰਤ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਹੋਰਨਾਂ ਅਧਿਕਾਰੀਆਂ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਅਤੇ ਡੀਜੀਪੀ ਵੀਕੇ ਭਾਵਰਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਸਬੰਧੀ ਸਮੀਖਿਆ ਲਈ ਰੱਖੀ ਵਰਚੂਅਲ ਮੀਟਿੰਗ ਦੌਰਾਨ ਕੀਤੇ ਜਾ ਰਹੇ ਇੰਤਜ਼ਾਮ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰਿਤ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ 14 ਫਰਵਰੀ ਨੂੰ ਲੋਕਾਂ ਦੀ ਸਹੂਲਤ ਲਈ ਟਰੈਫਿਕ ਦੇ ਢੁਕਵੇਂ ਇੰਤਜ਼ਾਮ ਨੂੰ ਵੀ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਅਵਾਜਾਈ ਨੂੰ ਕੋਈ ਦਿੱਕਤ ਨਾ ਹੋਵੇ।

ਇਹ ਵੀ ਪੜੋ:ਰੇਲ ਦਾ ਸਫਰ ਕਰ ਪੰਜਾਬ ਪਹੁੰਚੇ ਕੇਜਰੀਵਾਲ ਦੀ ਪਤਨੀ ਅਤੇ ਧੀ

ਜ਼ਿਕਰਯੋਗ ਹੈ ਕਿ ਪੀਐਮ ਮੋਦੀ 5 ਜਨਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਦਾ ਬਿਗਲ ਵਜਾਉਣ ਆਏ ਸਨ। ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਰੈਲੀ ਕਰਨੀ ਸੀ। ਹਾਲਾਂਕਿ ਰਸਤੇ 'ਚ ਹਾਈਵੇਅ ਜਾਮ ਹੋਣ ਕਾਰਨ ਉਨ੍ਹਾਂ ਦਾ ਕਾਫ਼ਲਾ ਪਿਆਰੇਆਣਾ ਫਲਾਈਓਵਰ 'ਤੇ ਹੀ ਫਸ ਗਿਆ। ਜਿੱਥੇ ਉਹ ਕਰੀਬ 20 ਮਿੰਟ ਖੜ੍ਹੇ ਰਹਿਣ ਤੋਂ ਬਾਅਦ ਵਾਪਸ ਆ ਗਏ। ਇਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ 'ਚ ਕੁਤਾਹੀ ਦਾ ਮੁੱਦਾ ਉੱਠਿਆ। ਸੁਪਰੀਮ ਕੋਰਟ ਦੀ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਬਣੀ ਕਮੇਟੀ ਫਿਲਹਾਲ ਜਾਂਚ ਕਰ ਰਹੀ ਹੈ।

ABOUT THE AUTHOR

...view details