ਪੰਜਾਬ

punjab

ETV Bharat / state

ਮੋਟਰਸਾਇਕਲ ਸਵਾਰ 2 ਨੌਜਵਾਨਾਂ ਨੇ ਮਹਿਲਾ ਤੋਂ ਪਰਸ ਖੋਹਣ ਦੀ ਕੀਤੀ ਕੋਸ਼ਿਸ਼, ਮੌਕੇ ਤੋਂ ਹੋਏ ਫਰਾਰ - ਜਲੰਧਰ ਖਬਰ

ਜਲੰਧਰ ਦੇ ਮਾਹਿਰਾ ਗੇਟ ਦੀ ਮਾਰਕੀਟ ਵਿੱਚ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਬਜ਼ਾਰ 'ਚ ਜਾਂਦੀ ਇੱਕ ਮਹਿਲਾ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ।

ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਨੇ ਮਹਿਲਾ ਤੋਂ ਪਰਸ ਖੋਹਣ ਦੀ ਕੀਤੀ ਕੋਸ਼ਿਸ਼
ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਨੇ ਮਹਿਲਾ ਤੋਂ ਪਰਸ ਖੋਹਣ ਦੀ ਕੀਤੀ ਕੋਸ਼ਿਸ਼

By

Published : Jul 22, 2020, 10:25 AM IST

ਜਲੰਧਰ: ਸੂਬੇ 'ਚ ਲਗਾਤਾਰ ਅਪਰਾਧ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਇਸੇ ਤਹਿਤ ਜਲੰਧਰ ਦੇ ਮਾਹਿਰਾ ਗੇਟ ਦੀ ਮਾਰਕੀਟ ਵਿੱਚ ਕੁੱਝ ਵਿਅਕਤੀਆਂ ਨੇ ਲਦਿਨ ਦਿਹਾੜੇ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ।

ਮੋਟਰਸਾਈਕਲ ਸਵਾਰ 2 ਵਿਅਕਤੀ ਬਜ਼ਾਰ 'ਚ ਜਾਂਦੀ ਇੱਕ ਮਹਿਲਾ ਤੋਂ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਪਰ ਕੁੱਝ ਹੀ ਦੂਰੀ 'ਤੇ ਉਨ੍ਹਾਂ ਦਾ ਮੋਟਰਸਾਈਕਲ ਰੇਹੜੀ ਨਾਲ ਟਕਰਾਇਆ ਅਤੇ ਉਹ ਉੱਥੇ ਹੀ ਮਹਿਲਾ ਦਾ ਪਰਸ ਅਤੇ ਆਪਣਾ ਮੋਟਰਸਾਈਕਲ ਛੱਡ ਕੇ ਭੱਜ ਗਏ।

ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਨੇ ਮਹਿਲਾ ਤੋਂ ਪਰਸ ਖੋਹਣ ਦੀ ਕੀਤੀ ਕੋਸ਼ਿਸ਼

ਸਾਬਕਾ ਕੌਂਸਲਰ ਅਸ਼ਵਨੀ ਨੇ ਦੱਸਿਆ ਕਿ ਇੱਕ ਮਹਿਲਾ ਆਪਣੇ ਘਰ ਵਾਲੇ ਦੇ ਨਾਲ ਮਾਹਿਰਾਂ ਗੇਟ ਦੀ ਮਾਰਕੀਟ ਵਿੱਚ ਆਈ ਸੀ ਅਤੇ ਪਹਿਲਾਂ ਤੋਂ ਹੀ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਉਸ ਦੇ ਮਗਰ ਲੱਗੇ ਹੋਏ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਭੀੜ ਭਰੇ ਇਲਾਕੇ 'ਚ ਪੁਲਿਸ ਦੀ ਡਿਊਟੀ ਹੋਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਟਾਲਿਆ ਜਾ ਸਕੇ।

ਰੇਹੜੀ ਵਾਲੇ ਨੇ ਕਿਹਾ ਕਿ ਮੋਟਰਸਾਈਕਲ ਸਵਾਰ ਦੋਵੇਂ ਲੁਟੇਰੇ ਉਸਦੀ ਰੇਹੜੀ ਵਿੱਚ ਟਕਰਾਏ ਅਤੇ ਆਪਣਾ ਮੋਟਰਸਾਈਕਲ ਉੱਥੇ ਛੱਡ ਕੇ ਭੱਜ ਗਏ। ਮੌਕੇ 'ਤੇ ਆਈ ਪੁਲਿਸ ਅਤੇ ਐਸ.ਆਈ. ਸੁਰਿੰਦਰ ਨੇ ਦੱਸਿਆ ਕਿ ਲੁਟੇਰੇ ਦੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈਕੇ ਸੀਸੀਟੀਵੀ ਫੁਟੇਜ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੁਟੇਰਿਆਂ ਨੂੰ ਜਲਦ ਗ੍ਰਿਫਤਾਰ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details