ਜਲੰਧਰ: ਸੂਬੇ ’ਚ ਗੁੰਡਾਗਰਦੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਇਸੇ ਤਰ੍ਹਾਂ ਦਾ ਮਾਮਲਾ ਜ਼ਿਲ੍ਹੇ ਦੇ ਲਾਲ ਰਤਨ ਸਿਨੇਮਾ ਕੋਲੋਂ ਸਾਹਮਣੇ ਆਇਆ ਹੈ ਜਿੱਥੇ ਕੁਝ ਵਿਅਕਤੀਆਂ ਵੱਲੋਂ ਦੋ ਨੌਜਵਾਨਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਹਮਲਾਵਾਰ ਬਾਈਕ ’ਤੇ ਸਵਾਰ ਹੋ ਕੇ ਆਏ ਸੀ ਜਿਨ੍ਹਾਂ ਨੇ ਨੌਜਵਾਨਾਂ ’ਤੇ ਤਲਵਾਰਾਂ ਇੱਟਾ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਦੋਵੇ ਹੀ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਨੌਜਵਾਨਾਂ ਨੂੰ ਗੰਭੀਰ ਜ਼ਖਮੀ ਕਰ ਹਮਲਾਵਾਰ ਉੱਥੋ ਗਾਇਬ ਹੋ ਗਏ। ਫਿਲਹਾਲ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚਲ ਰਿਹਾ ਹੈ।
ਰੰਜਿਸ਼ ਦੇ ਚਲਦੇ ਕੀਤਾ ਗਿਆ ਹਮਲਾ
ਪੀੜਤ ਨੌਜਵਾਨ ਨੇ ਦੱਸਿਆ ਕਿ ਉਨ੍ਹਾਂ ਦਾ ਪਹਿਲਾਂ ਬਸਤੀ ਸ਼ੇਖ ਚ ਮਨੀ, ਅੰਕਿਤ ਨਾਲ ਝਗੜਾ ਹੋਇਆ ਸੀ ਉਸੇ ਰੰਜਿਸ਼ ਦੇ ਚੱਲਦ ਮਨੀ ਨੇ ਆਪਣੇ ਕਈ ਸਾਥੀਆਂ ਨਾਲ ਮਿਲਕੇ ਉਨ੍ਹਾਂ ਤੇ ਹਮਲਾ ਕਰ ਦਿੱਤਾ ਜਿਸ ਕਾਰਨ ਇਸ ਜਾਨਲੇਵਾ ਹਮਲੇ ’ਚ ਤਿੰਨ ਲੋਕ ਜ਼ਖਮੀ ਹੋਏ।