ਜਲੰਧਰ: ਪੰਜਾਬ ਯੂਨੀਅਨ ਟਰਾਂਸਪੋਰਟ ਦੇ ਮੁਲਾਜ਼ਮਾਂ ਤੇ ਪੈਨਸ਼ਨਰ ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦਾ ਪੁਤਲਾ ਫੂਕਿਆ ਕੈਪਟਨ ਸਰਕਾਰ ਵਿੱਰੁਧ ਰੋਸ਼ ਪ੍ਰਦਰਸ਼ਨ ਕੀਤਾ। ਯੂਨੀਅਨ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਕੀਤੇ ਵਾਦੇ ਨਹੀਂ ਪੁਰੇ ਕਿਤੇ ਹਨ। ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ।
ਯੂਨੀਅਨ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ - punjab sub cabinet committee
ਪ੍ਰਸ਼ਾਸਨਿਕ ਢਿੱਲ ਤੋਂ ਤੰਗ ਆ ਪੰਜਾਬ ਯੂਨੀਅਨ ਟਰਾਂਸਪੋਰਟ ਤੇ ਪੈਨਸ਼ਨਰ ਐਕਸ਼ਨ ਕਮੇਟੀ ਨੇ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਕੈਬਨਿਟ ਸਬ ਕਮੇਟੀ ਦਾ ਪੁਤਲਾ ਫੂਕਿਆ ਤੇ ਕੈਪਟਨ ਸਰਕਾਰ ਵਿੱਰੁਧ ਰੋਸ਼ ਪ੍ਰਦਰਸ਼ਨ ਕੀਤਾ। ਯੂਨਿਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਤੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆ ਤਾਂ 14 ਅਗਸਤ ਨੂੰ ਪਟਿਆਲਾ ਦੇ ਮੋਤੀ ਮਹਿਲ ਵੱਲ ਨੂੰ ਮਾਰਚ ਕੱਡੇਗੀ।
ਇਸ ਮੌਕੇ 'ਤੇ ਫੈਡਰੇਸ਼ਨ ਦੇ ਪ੍ਰਧਾਨ ਹਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਜੋ ਇਹ ਪ੍ਰਦਰਸ਼ਨ ਡੀਸੀ ਦਫ਼ਤਰ ਦੇ ਬਾਹਰ ਕੀਤਾ ਜਾ ਰਿਹਾ ਇਹ ਪਟਿਆਲਾ ਵਿਖੇ ਦਿੱਤਾ ਵੀ ਦਿੱਤਾ ਜਾਣਾ ਸੀ। ਪਰ ਪਟਿਆਲਾ ਵਿੱਖੇ ਭਾਰੀ ਬਾਰਿਸ਼ ਹੋਣ ਕਾਰਨ ਫੈੱਡਰੇਸ਼ਨ ਨੇ ਸਾਰਿਆਂ ਜ਼ਿਲ੍ਹਿਆਂ ਦੇ ਹਲਕਾ ਦੇ ਅਧਾਰ 'ਤੇ ਧਰਨਾ ਦਿੱਤਾ ਹੈ ਤੇ ਪ੍ਰਦਰਸ਼ਨ ਕੀਤਾ ਹੈ। ਹਰਿੰਦਰ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਤਾਂ ਫੈਡਰੇਸ਼ਨ ਵੱਲੋਂ 14 ਅਗਸਤ ਨੂੰ ਪਟਿਆਲਾ ਦੇ ਮੋਤੀ ਮਹਿਲ ਵੱਲ ਮਾਰਚ ਕੱਡਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਹ ਧਰਨਾ ਸੂਬੇ ਦੇ ਹੋਰ ਹਲਕਿਆ ਵਿੱਚ ਵੀ ਦਿੱਤਾ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਦੀ ਹੈ ਜਾਂ ਯੂਨਿਆਨ ਪਟਿਆਲਾ ਦੇ ਮੋਤੀ ਮਹਿਲ ਵੱਲ ਮਾਰਚ ਕੱਡਦਾ ਹੈ।