ਜਲੰਧਰ: ਖੇਤੀ ਕਾਨੂੰਨ ਨੂੰ ਲੈ ਕੇ ਜਿੱਥੇ ਪੂਰੇ ਭਾਰਤ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਉੱਥੇ ਹੀ ਪੰਜਾਬ ਅਤੇ ਹੋਰ ਸੂਬਿਆਂ ਦੇ ਸਾਬਕਾ ਦਿੱਗਜ ਅੰਤਰਰਾਸ਼ਟਰੀ ਖਿਡਾਰੀਆਂ ਵੱਲੋਂ ਵੀ ਕੇਂਦਰ ਸਰਕਾਰ ਦੇ ਐਵਾਰਡ ਵਾਪਸ ਕਰਨ ਲਈ ਦਿੱਲੀ ਪੁੱਜੇ ਹਨ। ਹਾਕੀ ਦੀ ਸਾਬਕਾ ਓਲੰਪੀਅਨ ਗੋਲਡ ਗਰਲ ਦੇ ਨਾਂਅ ਨਾਲ ਮਸ਼ਹੂਰ ਅਰਜੁਨ ਐਵਾਰਡੀ ਰਾਜਬੀਰ ਕੌਰ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਰਾਜਬੀਰ ਕੌਰ ਨੇ ਕਿਹਾ ਕਿ ਕਿਸਾਨਾਂ ਕਾਰਨ ਹੀ ਉਨ੍ਹਾਂ ਨੂੰ ਇਹ ਐਵਾਰਡ ਪ੍ਰਾਪਤ ਹੋਏ ਹਨ। ਉਨ੍ਹਾਂ ਦੇ ਦੇਸ਼ ਦੇ ਕਿਸਾਨ ਸੜਕਾਂ 'ਤੇ ਬੈਠ ਕੇ ਆਪਣੇ ਹੱਕਾਂ ਦੇ ਲਈ ਪ੍ਰਦਰਸ਼ਨ ਕਰ ਰਹੇ ਹਨ ਤਾਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੀ ਗੱਲ ਮੰਨ ਕੇ ਖੇਤੀ ਕਾਨੂੰਨ ਨੂੰ ਰੱਦ ਕਰ ਦੇਵੇ।