ਜਲੰਧਰ : ਸ਼ੁਕੱਰਵਾਰ ਨੂੰ ਯੂਨਾਈਟਿਡ ਅਕਾਲੀ ਦਲ, ਯੂਨਾਈਟਿਡ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਨੇਤਾਵਾਂ ਵੱਲੋਂ ਪੰਜਾਬ ਦੇ ਮੁੱਖ ਮੁੱਦਿਆਂ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ।
ਇਸ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਕਾਲੇ ਝੰਡੇ ਦੇ ਨਾਲ਼ ਯੂਨਾਈਟਡ ਅਕਾਲੀ ਦਲ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਆਜ਼ਾਦੀ ਦੇ ਦਿਨ ਜਲੰਧਰ ਵਿਖੇ ਕਾਲਾ ਦਿਵਸ ਮਨਾਉਣਗੇ।
ਆਜ਼ਾਦੀ ਦਿਹਾੜੇ 'ਤੇ ਯੂਨਾਈਟਿਡ ਅਕਾਲੀ ਦਲ ਅਤੇ ਹੋਰ ਜੱਥੇਬੰਦੀਆਂ ਵੱਲੋਂ ਸਰਕਾਰ ਵਿਰੁੱਧ ਲਾਇਆ ਜਾਵੇਗਾ ਧਰਨਾ
ਯੂਨਾਈਟਿਡ ਅਕਾਲੀ ਦਲ, ਯੂਨਾਈਟਿਡ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਨੇਤਾਵਾਂ ਵੱਲੋਂ ਪੰਜਾਬ ਦੇ ਮੁੱਖ ਮੁੱਦਿਆਂ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਫ਼ੋਟੋ
ਇਹ ਵੀ ਪੜ੍ਹੋ : ਪਰਮਿੰਦਰ ਢੀਂਡਸਾ ਬਣੇ ਵਿਧਾਨ ਸਭਾ 'ਚ ਅਕਾਲੀ ਦਲ ਦੇ ਆਗੂ
ਦਲ ਖ਼ਾਲਸਾ ਦੇ ਨੇਤਾ ਕੰਵਰਜੀਤ ਸਿੰਘ ਨੇ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਵਿੱਚ ਸੀਬੀਆਈ ਦੀ ਰਿਪੋਰਟ ਨੂੰ ਖ਼ਾਰਿਜ ਕਰਵਾਇਆ ਗਿਆ ਹੈ। ਉਨ੍ਹਾਂ ਨੇ ਸਰਕਾਰ 'ਤੇ ਆਰੋਪ ਲਾਉਂਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਡੇਰਾ ਮੁਖੀ ਨੂੰ ਬਚਾਉਣ ਵਿਚ ਵੀ ਰਲੇ ਹੋਏ ਹਨ ।
ਹੁਣ ਦੇਖਣਾ ਇਹ ਹੋਵੇਗਾ ਕਿ 15 ਅਗਸਤ ਨੂੰ ਜਿੱਥੇ ਪੂਰਾ ਦੇਸ਼ ਆਜ਼ਾਦ ਹੋਣ ਦੀ ਖੁਸ਼ੀ ਮਨਾ ਰਿਹਾ ਹੋਵੇਗਾ ਉੱਥੇ ਇਨ੍ਹਾਂ ਜੱਥੇਬੰਦੀਆਂ ਵੱਲੋਂ ਪੰਜਾਬ ਦਾ ਕੀ ਮਾਹੌਲ ਬਣਾਇਆ ਜਾਵੇਗਾ।