ਜਲੰਧਰ:ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ (Vehicle fitness certificate) ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਭਗੌੜੀ ਮਹਿਲਾ ਮੁਲਜ਼ਮ ਏਜੰਟ ਸਪਨਾ ਵਾਸੀ ਵਿਜੇ ਨਗਰ, ਜਲੰਧਰ ਨੂੰ ਗ੍ਰਿਫ਼ਤਾਰ (Vigilance Bureau arrested a female agent) ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ, ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।
ਇਹ ਵੀ ਪੜੋ:ਕਿਸਾਨਾਂ ਨੇ ਕੀਤਾ ਵੱਡਾ ਐਲਾਨ, 15 ਦਸੰਬਰ ਤੋਂ ਪੰਜਾਬ ਦੇ ਟੋਲ ਪਲਾਜ਼ੇ ਹੋਣਗੇ ਬੰਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ. ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ 'ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।