ਜਲੰਧਰ: ਕਸਬਾ ਫਿਲੌਰ ਇਲਾਕੇ ਵਿੱਚ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਦਿਨੋ-ਦਿਨ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਰਕੇ ਇਲਾਕੇ ਦੇ ਲੋਕਾਂ (People) ਵਿੱਚ ਡਰ ਦਾ ਮਾਹੌਲ ਬਣਾਇਆ ਹੋਇਆ ਹੈ। ਆਮ ਲੋਕਾਂ (People) ਦੇ ਲਈ ਬਣੇ ਡਰ ਦੇ ਇਸ ਮਾਹੌਲ ਵਿੱਚ ਚੋਰਾਂ ਦੇ ਹੌਂਸਲੇ ਇਸ ਕਦਰ ਵੱਧ ਚੁੱਕੇ ਹਨ ਕਿ ਉਹ ਇੱਕ ਤੋਂ ਬਾਅਦ ਇੱਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਬਿਲਕੁਲ ਵੀ ਦੇਰ ਨਹੀਂ ਲਗਾ ਰਹੇ।
ਚੋਰੀ ਦੀਆਂ ਇਨ੍ਹਾਂ ਘਟਨਾਵਾਂ ਤੋਂ ਪ੍ਰੇਸਾਨ ਇਲਾਕੇ ਦੇ ਲੋਕਾਂ ਨੇ ਡੀ.ਐੱਸ.ਪੀ. ਦੇ ਦਫ਼ਤਰ (DSP Office) ਬਾਹਰ ਧਰਨਾ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਪੁਲਿਸ (Punjab Police) ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਹੈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਹੋ ਰਹੀਆਂ ਚੋਰੀਆਂ ਲਈ ਪੰਜਾਬ ਪੁਲਿਸ (Punjab Police) ਪੂਰਨ ਤੌਰ ‘ਤੇ ਜ਼ਿੰਮੇਵਾਰ (Responsible) ਹੈ। ਉਨ੍ਹਾਂ ਕਿਹਾ ਕਿ ਅਸੀਂ ਇਲਾਕੇ ਵਿੱਚ ਹੋਈ ਪਹਿਲੀ ਚੋਰੀ ਤੋਂ ਬਾਅਦ ਪੁਲਿਸ (Police) ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ, ਪਰ ਪੁਲਿਸ (Police) ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ਜਿਸ ਕਰਕੇ ਚੋਰਾਂ ਦੇ ਹੋਰ ਹੌਂਸਲੇ ਬੁਲੰਦ ਹੁੰਦੇ ਗਏ ਅਤੇ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਦਿਨੋ-ਦਿਨ ਵੱਧ ਦੀਆਂ ਗਈਆਂ।