ਜਲੰਧਰ: ਸਿਹਤ ਵਿਭਾਗ ਵੱਲੋਂ ਜਿਨ੍ਹਾਂ ਲੋਕਾਂ ਨੂੰ ਹੋਮ ਕੁਆਰੰਟੀਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਉਹ ਲੋਕ ਹੋਮ ਕੁਆਰੰਟੀਨ ਦੀ ਉਲੰਘਣਾ ਕਰਕੇ ਘਰ ਤੋਂ ਬਾਹਰ ਘੁੰਮ ਰਹੇ ਹਨ, ਉਨ੍ਹਾਂ ਖਿਲਾਫ਼ ਹੁਣ ਸਰਕਾਰ ਨੇ ਐਫਆਈਆਰ ਦਰਜ ਕਰਨ ਦੀ ਹਿਦਾਇਤ ਦੇ ਦਿੱਤੀ ਹੈ।
ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣ ਕਰਨ ਵਾਲਿਆਂ 'ਤੇ ਹੋ ਸਕਦੀ ਹੈ ਐਫਆਈਆਰ ਵਕੀਲ ਅਨੂਪ ਗੌਤਮ ਨੇ ਦੱਸਿਆ ਕਿ ਕੋਰੋਨਾ ਟੈਸਟ ਤੋਂ ਬਾਅਦ ਹੋਮ ਕੁਆਰੰਟੀਨ ਕੀਤੇ ਵਿਅਕਤੀਆਂ ਨੂੰ ਘਰ ਤੋਂ ਬਾਹਰ ਨਿਕਲਣ ਦੀ ਇਜ਼ਾਜਤ ਨਹੀਂ ਹੁੰਦੀ। ਉਨ੍ਹਾਂ ਨੂੰ ਏਕਾਂਤਵਾਸ 'ਚ ਰਹਿਣਾ ਲਾਜ਼ਮੀ ਹੁੰਦਾ ਹੈ ਕਿਉਂਕਿ ਇਸ ਨਾਲ ਕੋਰੋਨਾ ਦੇ ਫੈਲਣ ਦੇ ਖ਼ਤਰਾ ਘੱਟ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਰੋਨਾ ਪੀੜਤ ਵਿਅਕਤੀ ਬਾਹਰ ਨਿਕਲਦਾ ਹੈ ਤਾਂ ਇਸ ਨਾਲ ਮਹਾਂਮਾਰੀ ਦੇ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਸਰਕਾਰ ਨੇ ਹੋਮ ਕੁਆਰੰਟੀਨ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਹੁਣ ਜੇਕਰ ਕੋਈ ਹੋਮ ਕੁਆਰੰਟੀਨ ਦੀ ਉਲੰਘਣਾ ਕਰਦਾ ਹੈ ਉਸ ਖਿਲਾਫ਼ ਸਰਕਾਰ ਨੇ ਐਫਆਈਆਰ ਦਰਜ ਕਰਨ ਦੇ ਹਿਦਾਇਤ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੀ ਐਫਆਈਆਰ ਹੋ ਜਾਂਦੀ ਹੈ ਤਾਂ ਇਸ ਨਾਲ ਉਸ ਵਿਅਕਤੀ ਨੂੰ ਕੋਰਟ ਦੇ ਚੱਕਰ ਲਗਾਉਣੇ ਪੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਐਫਆਈਆਰ 'ਚ ਜੱਜ ਵੱਲੋਂ ਸਜ਼ਾ, ਜੁਰਮਾਨਾ ਤੈਅ ਕੀਤਾ ਜਾਂਦਾ ਹੈ ਕਿ ਉਸ ਨੂੰ ਕਿੰਨਾ ਜ਼ੁਰਮਾਨਾ ਤੇ ਕੀ ਸਜ਼ਾ ਦੇਣੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਹੋਈ ਹਿਦਾਇਤਾਂ ਦੀ ਪਾਲਣਾ ਕਰਨ ਤੇ ਆਪਣੇ ਆਪ ਨੂੰ ਜ਼ਰੂਰਤ ਅਨੁਸਾਰ ਹੋਮ ਕੁਆਰੰਟੀਨ ਕਰਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣਾ ਹੈ ਤਾਂ ਮਾਸਕ ਦੀ ਵਰਤੋਂ ਤੇ ਸਮਾਜਿਕ ਦੂਰੀ ਦਾ ਧਿਆਨ ਰੱਖੋ।
ਇਹ ਵੀ ਪੜ੍ਹੋ:ਨਸ਼ਾ ਤਸਕਰੀ ਦਾ ਮੁਕੱਦਮਾ ਦਰਜ ਹੋਣ 'ਤੇ ਖ਼ੌਫ਼ 'ਚ ਆਏ ਵਿਅਕਤੀ ਵੱਲੋਂ ਖ਼ੁਦਕੁਸ਼ੀ