ਜਲੰਧਰ: ਜਲੰਧਰ ਦੇ ਵਾਰਡ ਨੰ 32 'ਚ 18 ਲੱਖ ਦੀ ਕੀਮਤ ਨਾਲ ਤਿਆਰ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਹਲਕੇ ਦੇ ਮੇਅਰ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਮੌਜੂਦ ਸੀ।
ਪਾਣੀ ਦੀ ਸਮੱਸਿਆ ਨੂੰ ਕੀਤਾ ਦੂਰ:ਟਿਊਬਵੈੱਲ ਦਾ ਕੀਤਾ ਉਦਘਾਟਨ - ਹਲਕਾ ਵਿਧਾਇਕ ਸੁਸ਼ੀਲ ਰਿੰਕੂ
ਜਲੰਧਰ ਦੇ ਵਾਰਡ ਨੰ 32 'ਚ 18 ਲੱਖ ਦੀ ਕੀਮਤ ਨਾਲ ਤਿਆਰ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਹਲਕੇ ਦੇ ਮੇਅਰ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਮੌਜੂਦ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਦੱਸਿਆ ਕਿ ਵਾਰਡ ਨੰਬਰ 32 'ਚ ਕਾਫੀ ਸਮੇਂ ਤੋਂ ਲੋਕਾਂ ਨੂੰ ਪਾਣੀ ਦੀ ਸਮੱਸਿਆ ਆ ਰਹੀ ਸੀ, ਜਿਸ ਕਾਰਨ ਸਰਕਾਰ ਵਲੋਂ ਲੋਕਾਂ ਦੀ ਮੁਸ਼ਕਿਲਾਂ ਨੂੰ ਸੁਣਦਿਆ 18 ਲੱਖ ਦੀ ਲਾਗਤ ਨਾਲ ਟਿਊਬਵੈੱਲ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਵਾਰਡ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਹੋਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਲੋਕਾਂ ਦੀ ਸੇਵਾ ਲਈ ਖੜੀ ਹੈ ਅਤੇ ਅੱਗੇ ਵੀ ਸੇਵਾ ਜਾਰੀ ਰੱਖੇਗੀ।
ਇਹ ਵੀ ਪੜ੍ਹੋ:ਮੁਖਤਾਰ ਐਬੂਲੈਂਸ ਮਾਮਲੇ ਦੀ ਐਸਆਈਟੀ ਕਰੇਗੀ ਜਾਂਚ, ਡਾ. ਅਲਕਾ ਨੂੰ ਗ੍ਰਿਫ਼ਤਾਰ ਕਰਨ ਲਈ ਮਉ ਪਹੁੰਚੀ ਪੁਲਿਸ