ਪੰਜਾਬ

punjab

ETV Bharat / state

ਅਸੀਂ ਇਸ ਤਰ੍ਹਾਂ ਹੀ ਲੋਕਾਂ ਦੀ ਸੇਵਾ ਕਰਦੇ ਰਹਾਂਗੇ: ਡਾ. ਪਰਮਜੀਤ - ਜਲੰਧਰ

ਇਨ੍ਹਾਂ ਸੇਵਾਵਾਂ ਵਿੱਚ ਬੇਸਹਾਰਾ ਬਜ਼ੁਰਗਾਂ ਬੀਬੀਆਂ ਅਤੇ ਬੱਚਿਆਂ ਦੀ ਦੇਖਭਾਲ ਅਤੇ ਹੋਰ ਲੋੜਾਂ ਲਈ ਕੰਮ ਕੀਤਾ ਜਾਂਦਾ ਹੈ ਜਿਨ੍ਹਾਂ ਵਿੱਚ ਇੱਕ ਫ੍ਰੀ ਐਂਬੂਲੈਂਸ ਡਾਕਟਰ ਅਤੇ ਨਰਸ ਫ੍ਰੀ ਡਿਸਪੈਂਸਰੀ ਮੁਫ਼ਤ ਦਵਾਈਆਂ ਦੀ ਸੇਵਾ ਵੀ ਸ਼ਾਮਿਲ ਹਨ

ਅਸੀਂ ਇਸ ਤਰ੍ਹਾਂ ਹੀ ਲੋਕਾਂ ਦੀ ਸੇਵਾ ਕਰਦੇ ਰਹਾਂਗੇ: ਡਾ. ਪਰਮਜੀਤ
ਅਸੀਂ ਇਸ ਤਰ੍ਹਾਂ ਹੀ ਲੋਕਾਂ ਦੀ ਸੇਵਾ ਕਰਦੇ ਰਹਾਂਗੇ: ਡਾ. ਪਰਮਜੀਤ

By

Published : Feb 4, 2020, 5:38 AM IST

ਜਲੰਧਰ: ਪੰਜਾਬ ਪ੍ਰੈਸ ਕਲੱਬ ਵਿਖੇ COCAG ਦੇ ਸੰਸਥਾਪਕ ਡਾ ਪਰਮਜੀਤ ਸਿੰਘ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਸਾਡੀ ਸੰਸਥਾ ਪਿਛਲੇ ਪੰਜ ਸਾਲਾਂ ਤੋਂ ਸਮਾਜ ਸੇਵਾ ਦਾ ਕੰਮ ਕਰ ਰਹੀ ਹੈ।

ਜਿਸ ਦੀ ਸ਼ੁਰੂਆਤ 2014 ਵਿੱਚ ਆਸਟ੍ਰੇਲੀਆ ਦੇ ਸਿਡਨੀ ਵਿੱਚ ਕੀਤੀ ਗਈ ਸੀ। ਇਨ੍ਹਾਂ ਸੇਵਾਵਾਂ ਵਿੱਚ ਬੇਸਹਾਰਾ ਬਜ਼ੁਰਗਾਂ ਬੀਬੀਆਂ ਅਤੇ ਬੱਚਿਆਂ ਦੀ ਦੇਖਭਾਲ ਅਤੇ ਹੋਰ ਲੋੜਾਂ ਲਈ ਕੰਮ ਕੀਤਾ ਜਾਂਦਾ ਹੈ ਜਿਨ੍ਹਾਂ ਵਿੱਚ ਇੱਕ ਫ੍ਰੀ ਐਂਬੂਲੈਂਸ ਡਾਕਟਰ ਅਤੇ ਨਰਸ ਫ੍ਰੀ ਡਿਸਪੈਂਸਰੀ ਮੁਫ਼ਤ ਦਵਾਈਆਂ ਦੀ ਸੇਵਾ ਵੀ ਸ਼ਾਮਿਲ ਹਨ ਇਸ ਤੋਂ ਇਲਾਵਾ ਸੀ ਉਹ ਸੀ ਇਹੀ ਅਨਾਥ ਬੱਚਿਆਂ ਦੀ ਪੜ੍ਹਾਈ ਲਈ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਉਨ੍ਹਾਂ ਦੀਆਂ ਸਕੂਲ ਦੀ ਖੇਤਾਂ ਦੇ ਕੇ ਸੇਵਾ ਕਰ ਰਹੀ ਹੈ।

ਅਸੀਂ ਇਸ ਤਰ੍ਹਾਂ ਹੀ ਲੋਕਾਂ ਦੀ ਸੇਵਾ ਕਰਦੇ ਰਹਾਂਗੇ: ਡਾ. ਪਰਮਜੀਤ

ਪਰਮਜੀਤ ਸਿੰਘ ਨੇ ਦੱਸਿਆ ਇਸ ਤੋਂ ਇਲਾਵਾ ਇਹ ਸੰਸਥਾ ਵਿਧਵਾ ਬੀਬੀਆਂ ਨੂੰ ਰਾਸ਼ਨ ਦੇਣ ਦੇਣ ਦਾ ਕੰਮ ਕਰਦੀ ਹੈ ਤੇ ਗਰੀਬ ਘਰਾਂ ਦੀਆਂ ਕੁੜੀਆਂ ਜੋ ਕਿਸੇ ਕਾਰਨ ਪੜ੍ਹਾਈ ਛੱਡ ਚੁੱਕੀਆਂ ਹੁੰਦੀਆਂ ਹਨ ਉਨ੍ਹਾਂ ਨੂੰ ਫਰੀ ਸਿਖਲਾਈ ਕਢਾਈ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਕੋਰਸ ਖਤਮ ਹੋਣ ਤੋਂ ਬਾਅਦ ਲੋੜਵੰਦ ਕੁੜੀਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਫ੍ਰੀ ਸਿਖਲਾਈ ਮਸ਼ੀਨ ਵੀ ਦਿੰਦੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਅਸੀਂ ਇਸ ਤਰ੍ਹਾਂ ਸਮਾਜ ਲਈ ਆਪਣੀ ਸੇਵਾਵਾਂ ਦਿੰਦੇ ਰਹਾਂਗੇ ਤੇ ਲੋਕਾਂ ਦੀ ਸੇਵਾ ਕਰਦੇ ਰਹਾਂਗੇ।

ABOUT THE AUTHOR

...view details