ਚੰਡੀਗੜ੍ਹ:ਪੰਜਾਬ ਵਿਚ ਮੌਸਮ ਕਰਵਟ ਲੈਣ ਦੀ ਤਿਆਰੀ (Weather update) ਵਿੱਚ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਮਾਝਾ, ਮਾਲਵਾ ਅਤੇ ਦੋਆਬਾ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਵਿਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ।
ਅਗਲੇ 4 ਤੋਂ 5 ਦਿਨਾਂ ਵਿਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਉੜੀਸਾ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਠੰਡ ਵਧੇਗੀ। ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਜ਼ਿਆਦਾ ਸਾਹਮਣੇ ਆ ਰਹੇ ਹਨ ਜਿਸ ਕਰਕੇ ਮੌਸਮ ਕਾਫੀ ਖਰਾਬ ਹੋ (Weather update) ਗਿਆ ਹੈ ਤੇ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆ ਰਹੀ ਹੈ।
ਇਹ ਵੀ ਪੜੋ:world kindness day: ਆਖੀਰ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਦਿਆਲਤਾ ਦਿਵਸ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹੇਗਾ।