ਪੰਜਾਬ

punjab

By

Published : Apr 17, 2022, 3:31 PM IST

ETV Bharat / state

ਦੁਬਈ 'ਚ ਲਾਵਾਰਿਸ ਪਏ ਜਗਤਾਰ ਦਾ ਮ੍ਰਿਤਕ ਸਰੀਰ ਡਾ.ਓਬਰਾਏ ਦੀ ਬਦੌਲਤ ਪੁੱਜਾ ਭਾਰਤ

ਦੁਬਈ 'ਚ ਲਾਵਾਰਿਸ ਪਏ ਜਗਤਾਰ ਦਾ ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ.ਓਬਰਾਏ ਦੀ ਬਦੌਲਤ ਕਰੀਬ ਡੇਢ ਮਹੀਨੇ ਬਾਅਦ ਭਾਰਤ ਪੁੱਜਾ ਹੈ। ਪੀੜਤ ਪਰਿਵਾਰ ਨੇ ਜਿੱਥੇ ਟਰੈਵਲ ਏਜੰਟਾ ਤੋਂ ਹੋਰਨਾਂ ਨੌਜਵਾਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਉੱਥੇ ਹੀ ਡਾ. ਓਬਰਾਏ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ। ਜਾਣਕਾਰੀ ਅਨੁਸਾਰ ਸੰਸਥਾ ਵੱਲੋਂ ਪੀੜਤ ਪਰਿਵਾਰ ਨੂੰ ਹਰ ਮਹੀਨੇ 3 ਹਜ਼ਾਰ ਰੁਪਏ ਆਰਥਿਕ ਸਹਾਇਤਾ ਵਜੋਂ ਦੈਣ ਦਾ ਐਲਾਨ ਵੀ ਕੀਤਾ ਗਿਆ ਹੈ।

ਪੰਜਾਬ ਦੇ ਨੌਜਵਾਨ ਦੀ ਮ੍ਰਿਤਕ ਦੇਹ ਦੁੁਬਈ ਤੋਂ ਡੇਢ ਮਹੀਨੇ ਬਾਅਦ ਭਾਰਤ ਪੁੱਜੀ
ਪੰਜਾਬ ਦੇ ਨੌਜਵਾਨ ਦੀ ਮ੍ਰਿਤਕ ਦੇਹ ਦੁੁਬਈ ਤੋਂ ਡੇਢ ਮਹੀਨੇ ਬਾਅਦ ਭਾਰਤ ਪੁੱਜੀ

ਅੰਮ੍ਰਿਤਸਰ: ਆਪਣੇ ਚੰਗੇਰੇ ਭਵਿੱਖ ਲਈ ਖਾੜੀ ਮੁਲਕਾਂ 'ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ 'ਚ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੀ ਫਿਲੌਰ ਤਹਿਸੀਲ ਦੇ ਪਿੰਡ ਕਤਪਾਲੋਂ ਨਾਲ ਸਬੰਧਿਤ 40 ਸਾਲਾ ਜਗਤਾਰ ਸਿੰਘ ਪੁੱਤਰ ਮੋਹਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਪੰਜਾਬ ਦੇ ਨੌਜਵਾਨ ਦੀ ਮ੍ਰਿਤਕ ਦੇਹ ਦੁੁਬਈ ਤੋਂ ਡੇਢ ਮਹੀਨੇ ਬਾਅਦ ਭਾਰਤ ਪੁੱਜੀ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸੰਸਥਾਂ ਦੇ ਆਗੂ ਨੇ ਦੱਸਿਆ ਕਿ ਜਗਤਾਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਢਾਈ ਮਹੀਨੇ ਪਹਿਲਾਂ ਦੁਬਈ ਆਇਆ ਸੀ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਤਾਰ ਨੂੰ ਭੇਜਣ ਵਾਲੇ ਏਜੰਟ ਨੇ ਧੋਖਾ ਕਰਦਿਆਂ ਉਸ ਨੂੰ ਕੰਪਨੀ ਦਾ ਵੀਜ਼ਾ ਕਹਿ ਕੇ ਵਿਜ਼ਟਰ ਵੀਜ਼ੇ 'ਤੇ ਹੀ ਦੁਬਈ ਭੇਜ ਦਿੱਤਾ ਸੀ। ਦੁਬਈ ਜਾ ਕੇ ਕੋਈ ਕੰਮਕਾਰ ਨਾ ਮਿਲਣ ਕਾਰਨ ਉਸ ਨੂੰ ਦੋ ਵੇਲਿਆਂ ਦੀ ਰੋਟੀ ਵੀ ਨਸੀਬ ਨਹੀਂ ਸੀ ਹੁੰਦੀ। ਉਨ੍ਹਾਂ ਦੱਸਿਆ ਕਿ ਜਗਤਾਰ ਕੋਈ ਕੰਮਕਾਰ ਨਾ ਹੋਣ ਦੇ ਨਾਲ-ਨਾਲ ਆਪਣਾ ਵਿਜ਼ਟਰ ਵੀਜ਼ਾ ਵੀ ਖਤਮ ਹੋਣ ਕਾਰਨ ਬਹੁਤ ਪ੍ਰੇਸ਼ਾਨ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਬੀਤੀ 5 ਮਾਰਚ ਨੂੰ ਆਪਣੇ ਹੱਥੀਂ ਮੌਤ ਨੂੰ ਗਲ਼ੇ ਲਾ ਲਿਆ।

ਪੰਜਾਬ ਦੇ ਨੌਜਵਾਨ ਦੀ ਮ੍ਰਿਤਕ ਦੇਹ ਦੁੁਬਈ ਤੋਂ ਡੇਢ ਮਹੀਨੇ ਬਾਅਦ ਭਾਰਤ ਪੁੱਜੀ

ਉਨ੍ਹਾਂ ਦੱਸਿਆ ਕਿ ਦੁਬਈ ਪੁਲਿਸ ਨੇ ਭਾਰਤੀ ਦੂਤਾਵਾਸ ਰਾਹੀਂ ਉਨ੍ਹਾਂ ਨਾਲ ਸੰਪਰਕ ਕਰ ਕੇ ਉਕਤ ਨੌਜਵਾਨ ਦੀ ਪਿਛਲੇ ਡੇਢ ਮਹੀਨੇ ਤੋਂ ਲਾਵਾਰਿਸ ਪਈ ਮ੍ਰਿਤਕ ਦੇਹ ਸਬੰਧੀ ਉਸ ਦੇ ਵਾਰਸਾਂ ਨੂੰ ਜਾਣੂ ਕਰਵਾਉਣ ਲਈ ਕਿਹਾ ਸੀ ਜਿਸ ਉਪਰੰਤ ਸਾਰੀ ਜਾਣਕਾਰੀ ਲੈ ਕੇ ਉਨ੍ਹਾਂ ਟਰੱਸਟ ਦੀ ਦੋਆਬਾ ਟੀਮ ਦੇ ਇੰਚਾਰਜ ਅਮਰਜੋਤ ਸਿੰਘ ਰਾਹੀਂ ਪੀੜਤ ਪਰਿਵਾਰ ਨੂੰ ਇਸ ਅਣਹੋਣੀ ਤੋਂ ਜਾਣੂ ਕਰਵਾਇਆ ਸੀ। ਪਰਿਵਾਰ ਨਾਲ ਰਾਬਤਾ ਹੋਣ 'ਤੇ ਉਨ੍ਹਾਂ ਭਾਰਤੀ ਦੂਤਾਵਾਸ ਦੇ ਵੱਡੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਜਗਤਾਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਫੈਸਲਾ ਕੀਤਾ ਹੈ ਕਿ ਜਗਤਾਰ ਦੇ ਪਰਿਵਾਰ ਨੂੰ ਗੁਜ਼ਾਰੇ ਲਈ ਟਰੱਸਟ ਵੱਲੋਂ ਤਿੰਨ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। ਇਸ ਦੌਰਾਨ ਹਵਾਈ ਅੱਡੇ ਮ੍ਰਿਤਕ ਦੇ ਭਰਾ ਪਰਵਿੰਦਰ ਸਿੰਘ, ਧਰਮਿੰਦਰ ਸਿੰਘ, ਰਮਨਦੀਪ ਸਿੰਘ ਅਤੇ ਚਾਚਾ ਗੁਰਮੇਜ ਸਿੰਘ ਤੇ ਸੋਢੀ ਸਿੰਘ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਗਤਾਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਇਹ ਵੀ ਪੜ੍ਹੋ:ਨਾਬਾਲਗ ਬਲਾਤਕਾਰ ਮਾਮਲੇ ਵਿੱਚ ਅਦਾਲਤ ਨੇ ਮੁੱਖ ਮੁਲਜ਼ਮ ਨੂੰ ਸੁਣਾਈ ਉਮਰ ਕੈਦ

For All Latest Updates

TAGGED:

ABOUT THE AUTHOR

...view details