ਜਲੰਧਰ: ਸ਼ਹਿਰ ਦੇ ਬਲਾਕ ਕੋਆਰਡੀਨੇਟਰਜ਼ ਐਸੋਸੀਏਸ਼ਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ।
ਪ੍ਰਦਰਸ਼ਨਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ 2011 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਤੌਰ ਕੋਆਰਡੀਨੇਟਰਜ਼ ਭਰਤੀ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਨੂੰ ਕੰਮ ਕਰਦਿਆਂ 9 ਸਾਲ ਹੋ ਗਏ ਹਨ ਪਰ ਅਜੇ ਤੱਕ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਕੋਈ ਵਾਧਾ ਨਹੀਂ ਕੀਤਾ। ਇਸ ਕਰਕੇ ਉਹ ਅੱਜ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰਦਰਸ਼ਨ ਸਰਕਲ ਪੱਧਰ ਉੱਤੇ ਕੀਤੇ ਜਾ ਰਹੇ ਹਨ। ਜੋ ਕਿ 18 ਅਗਸਤ ਤੱਕ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਜਿਹੇ ਰੋਸ ਮੁਜ਼ਾਹਰੇ ਪਹਿਲਾਂ ਵੀ ਕੀਤੇ ਗਏ ਸਨ ਪਰ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ।