ਜਲੰਧਰ: ਆਦਮਪੁਰ ਦੇ ਪਿੰਡ ਹਰੀਪੁਰ ਤੋਂ ਵਿਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਇੱਕ ਨੌਜਵਾਨ ਦਾ ਫਿਲਪੀਨਜ਼ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹਰੀਪੁਰ ਦੇ ਕਲਿਆਣਾ ਪੱਤੀ ਦਾ ਰਹਿਣ ਵਾਲਾ ਗਗਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਦਿਓਲ ਲਗਭਗ ਸੱਤ ਅੱਠ ਮਹੀਨੇ ਪਹਿਲਾਂ ਘਰ ਤੋਂ ਰੁਜ਼ਗਾਰ ਦੀ ਤਲਾਸ਼ ਵਿੱਚ ਫਿਲਪੀਨਜ਼ ਗਿਆ ਸੀ। ਉੱਥੇ ਕੁਝ ਹਮਲਾਵਰਾਂ ਨੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਗਗਨਦੀਪ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ, ਮ੍ਰਿਤਕ ਦੀ ਇਕ ਭੈਣ ਵੀ ਹੈ ਜੋ ਕਿ ਵਿਆਹੀ ਹੋਈ ਹੈ। ਜਾਣਕਾਰੀ ਮੁਤਾਬਕ ਗਗਨਦੀਪ ਆਪਣੇ ਪਿਤਾ ਅਮਰੀਕ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਪਰਿਵਾਰ ਦਾ ਖ਼ਰਚਾ ਪਾਣੀ ਚੰਗੀ ਤਰ੍ਹਾਂ ਚੱਲ ਸਕੇ ਇਸ ਲਈ ਵਿਦੇਸ਼ ਗਿਆ ਸੀ ਪਰ ਉਸ ਨੂੰ ਇਹ ਨਹੀਂ ਪਤਾ ਸੀ ਕਿ ਉਸ ਨਾਲ ਅਜਿਹਾ ਭਾਣਾ ਵਾਪਰ ਜਾਵੇਗਾ।