ਪੰਜਾਬ

punjab

ETV Bharat / state

USA ਦੀ ਕੁੜੀ ਨੂੰ ਅਸ਼ਲੀਲ ਫ਼ਿਲਮ ਭੇਜਣ ਵਾਲਾ ਨੌਜਵਾਨ ਪੁਲਿਸ ਅੜਿੱਕੇ

ਬੀਤੇ ਕੁੱਝ ਦਿਨ ਪਹਿਲਾਂ ਸੋਸ਼ਲ ਸਾਈਟ ਉੱਤੇ ਨਕਲੀ ਆਈਡੀ ਬਣਾ ਕੇ ਕੁੜੀ ਨੂੰ ਅਸ਼ਲੀਲ ਫ਼ਿਲਮ ਭੇਜਣ ਤੇ ਕੁੜੀ ਨੇ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਫਿਲੌਰ ਪੁਲਿਸ ਨੇ ਮਾਮਲੇ ਨੂੰ ਅਮਲ ਵਿੱਚ ਲਿਆਂਦੇ ਹੋਏ ਇੱਕ ਨੌਜਵਾਨ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਫ਼ੋਟੋ
ਫ਼ੋਟੋ

By

Published : Jul 8, 2021, 9:45 AM IST

ਫਿਲੌਰ: ਬੀਤੇ ਕੁੱਝ ਦਿਨ ਪਹਿਲਾਂ ਸੋਸ਼ਲ ਸਾਈਟ ਉੱਤੇ ਨਕਲੀ ਆਈਡੀ ਬਣਾ ਕੇ ਕੁੜੀ ਨੂੰ ਅਸ਼ਲੀਲ ਫ਼ਿਲਮ ਭੇਜਣ ਤੇ ਕੁੜੀ ਨੇ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਫਿਲੌਰ ਪੁਲਿਸ ਨੇ ਮਾਮਲੇ ਨੂੰ ਅਮਲ ਵਿੱਚ ਲਿਆਂਦੇ ਹੋਏ ਇੱਕ ਨੌਜਵਾਨ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਵੇਖੋ ਵੀਡੀਓ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਿਲੌਰ ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਂਅ ਗਗਨਦੀਪ ਸਿੰਘ ਵਾਸੀ ਪਿੰਡ ਆਸ਼ਾਹੂਰ ਹੈ। ਉਨ੍ਹਾਂ ਨੇ ਦੱਸਿਆ ਕਿ ਇੱਕ ਕੁੜੀ ਨੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਵਿੱਚ ਸ਼ਿਕਾਇਤ ਕੀਤੀ ਸੀ ਅਤੇ ਸ਼ਿਕਾਇਤ ਮਿਲਦੇ ਹੀ ਭਾਰਤ ਸਰਕਾਰ ਨੂੰ ਕਾਰਵਾਈ ਕਰਨ ਦੇ ਲਈ ਕਿਹਾ। ਭਾਰਤ ਸਰਕਾਰ ਨੇ ਅਧਿਕਾਰੀਆਂ ਨੇ ਮਾਮਲਾ ਜਲੰਧਰ ਜ਼ਿਲ੍ਹੇ ਦੇ ਫਿਲੌਰ ਦੇ ਹੋਣ ਦੇ ਚਲਦਿਆਂ ਉਨ੍ਹਾਂ ਨੂੰ ਕਾਰਵਾਈ ਕਰਨ ਦੇ ਆਦੇਸ਼ ਦੇ ਦਿੱਤੇ।

ਇਸ ਤੋਂ ਬਾਅਦ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਉਨ੍ਹਾਂ ਨੇ ਆਰੋਪੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਸ ਦੇ ਖ਼ਿਲਾਫ਼ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Punjab Congress Clash:ਕੈਪਟਨ ਨੇ ਸੇਖੜੀ ਅਤੇ ਵੇਰਕਾ ਨਾਲ ਕੀਤੀ ਟੇਬਲ ਟਾਕ

ਇਸ ਸਬੰਧੀ ਥਾਣਾ ਪ੍ਰਭਾਰੀ ਸੰਜੀਵ ਕਪੂਰ ਨੇ ਦੱਸਿਆ ਕਿ ਗਗਨਦੀਪ ਸਿੰਘ ਨੂੰ ਅਦਾਲਤ ਵਿੱਚ ਵੀ ਪੇਸ਼ ਕਰ ਕੇ ਇਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਹੁਣ ਇਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਸ ਤੋਂ ਪਹਿਲਾਂ ਕੇਂਦਰ ਦੀ ਕੋਈ ਹਰਕਤ ਕੀਤੀ ਹੈ ਜਾਂ ਨਹੀਂ ਅਤੇ ਇਹ ਵੀ ਪੁਸ਼ਟੀ ਕੀਤੀ ਜਾਵੇਗੀ ਕਿ ਉਸ ਦੇ ਨਾਲ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਹੋਰ ਕੌਣ ਕੌਣ ਸ਼ਾਮਿਲ ਹੈ।

ABOUT THE AUTHOR

...view details