ਪੰਜਾਬ

punjab

ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ

ਫਿਲੌਰ ਦੇ ਪਿੰਡ ਸੋਡੋ ਵਿਖੇ 4 ਵਿਅਕਤੀਆਂ ਵੱਲੋਂ ਇੱਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾ ਨਾਲ ਹਮਲਾ (Attack) ਕੀਤਾ ਗਿਆ ਹੈ। ਇਸ ਹਮਲੇ ਵਿੱਚ ਸਵਰਨ ਸਿੰਘ ਨਾਮ ਦਾ ਵਿਅਕਤੀ ਗੰਭੀਰ ਜ਼ਖ਼ਮੀ (Injured) ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਨੇੜਲੇ ਹਸਪਤਾਲ (Hospital) ਵਿਖੇ ਭਰਤੀ ਕਰਵਾਇਆ ਗਿਆ ਹੈ।

By

Published : Sep 5, 2021, 3:09 PM IST

Published : Sep 5, 2021, 3:09 PM IST

ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ:ਕਸਬਾ ਫਿਲੌਰ ਦੇ ਪਿੰਡ ਸੋਡੋ ਵਿਖੇ 4 ਵਿਅਕਤੀਆਂ ਵੱਲੋਂ ਇੱਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਸਵਰਨ ਸਿੰਘ ਨਾਮ ਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਤੁਰੰਤ ਨੇੜਲੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।

ਪੀੜਤ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਵਿੱਚ ਬੂਟੇ ਲਗਾਏ ਗਏ ਸਨ ਅਤੇ ਵਿਰੋਧੀਆਂ ਵੱਲੋਂ ਲਗਾਏ ਗਏ ਬੂਟਿਆਂ ਨੂੰ ਪੁੱਟ ਦਿੱਤਾ ਗਿਆ। ਜਿਸ ਤੋਂ ਬਾਅਦ ਪੰਚਾਇਤ ਨੇ ਇਸ ਮਾਮਲੇ ਨੂੰ ਫਿਲੌਰ ਦੀ ਪੁਲਿਸ ਚੌਂਕੀ ਲਸਾੜਾ ਵਿਖੇ ਸ਼ਿਕਾਇਤ ਦਿੱਤੀ ਗਈ ਹੈ।

ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਇਸ ਤੋਂ ਗੁਸਾਏ ਆਏ ਵਿਰੋਧੀਆਂ ਨੇ ਸਵਰਨ ਸਿੰਘ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪੰਚਾਇਤ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਵਿਰੋਧੀ ਧਿਰ ਦੇ ਨਾਮ ਅਤੇ ਪੂਰੇ ਮਾਮਲੇ ਨੂੰ ਥਾਣੇ ਵਿੱਚ ਲਿਖਤੀ ਤੌਰ ‘ਤੇ ਲਿਖਵਾਇਆ ਹੋਇਆ ਹੈ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਦੇ ਡਾਕਟਰ ਉਪਿੰਦਰ ਸਿੰਘ ਨੇ ਦੱਸਿਆ ਕਿ ਵਿਅਕਤੀ ਦੇ ਸਿਰ ਉੱਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇਸ ਦਾ ਕਾਫ਼ੀ ਲਹੂ ਵਗ ਚੁੱਕਾ ਹੈ। ਫ਼ਿਲਹਾਲ ਹਲੇ ਇਸ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ:ਕੇਰਲ: ਨਿਪਾਹ ਵਾਇਰਸ ਕਾਰਨ 12 ਸਾਲਾ ਬੱਚੇ ਦੀ ਹੋਈ ਮੌਤ

ABOUT THE AUTHOR

...view details