ਪੰਜਾਬ

punjab

ETV Bharat / state

ਵਿਆਹ ਤੋਂ 4 ਦਿਨ ਪਹਿਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ - ਜਲੰਧਰ

ਜਲੰਧਰ ‘ਚ ਇੱਕ ਨੌਜਵਾਨ ਨੇ ਦਰੱਖਤ ਨਾਲ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਮ੍ਰਿਤਕ ਨੌਜਵਾਨ ਦਾ ਕੁਝ ਦਿਨ੍ਹਾਂ ਬਾਅਦ ਹੀ ਵਿਆਹ ਹੋਣਾ ਸੀ।

ਵਿਆਹ ਤੋਂ 4 ਦਿਨ ਪਹਿਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ
ਵਿਆਹ ਤੋਂ 4 ਦਿਨ ਪਹਿਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ

By

Published : May 25, 2021, 7:26 PM IST

Updated : May 25, 2021, 11:05 PM IST

ਜਲੰਧਰ: ਜ਼ਿਲ੍ਹੇ ਦੇ ਲੰਮਾ ਪਿੰਡ ਵਿੱਚ ਇੱਕ ਨੌਜਵਾਨ ਨੇ ਵਿਆਹ ਤੋਂ ਚਾਰ ਦਿਨ ਪਹਿਲਾਂ ਹੀ ਦਰੱਖਤ ਨਾਲ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਸਮੀਰ ਪੁੱਤਰ ਸਤਨਾਮ ਸਿੰਘ ਨਿਵਾਸੀ ਲੰਮਾ ਪਿੰਡ ਦੇ ਰੂਪ ਵਿਚ ਹੋਈ ਹੈ।

ਮ੍ਰਿਤਕ ਦੀ ਮਾਂ ਸ਼ੋਭਾ ਨੇ ਦੱਸਿਆ ਕਿ ਉਸ ਦਾ ਵਿਆਹ ਅਠਾਈ ਮਈ ਨੂੰ ਹੋਣਾ ਸੀ ਅਤੇ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੇ ਸਸੁਰਾਲ ਪਰਿਵਾਰ ਦੇ ਕੁਝ ਲੋਕ ਧਮਕੀਆਂ ਦੇ ਰਹੇ ਸਨ ਜਿਸ ਦੇ ਚਲਦੇ ਉਹ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਪਰੇਸ਼ਾਨੀ ਦੇ ਚੱਲਦੇ ਉਸਦੇ ਪੁੱਤ ਨੇ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ।

ਵਿਆਹ ਤੋਂ ਪਹਿਲਾਂ ਨੌਜਵਾਨ ਵੱਲੋਂ ਖੁਦਕੁਸ਼ੀ

ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਚ ਲੈ ਲਿਆ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਕੋਲੋਂ ਮੋਬਾਇਲ ਬਰਾਮਦ ਕੀਤਾ ਹੈ ।

ਮ੍ਰਿਤਕ ਦੀ ਮਾਂ ਸ਼ੋਭਾ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਏਸੀਪੀ ਸੈਂਟਰਲ ਹਰਸਿਮਰਤ ਸਿੰਘ ਛੇਤਰਾ ਨੇ ਦੱਸਿਆ ਕਿ ਲੰਮਾ ਪਿੰਡ ਇਲਾਕੇ ਵਿੱਚ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੀਰ ਦਾ ਇਕ ਕੁੜੀ ਨਾਲ ਵਿਆਹ ਹੋਣ ਵਾਲਾ ਸੀ ਜਿਸਨੂੰ ਉਹ ਪਿਆਰ ਕਰਦਾ ਸੀ ਤੇ ਵਿਆਹ ਅਰੇਂਜ ਹੋਣ ਵਾਲਾ ਸੀ।ਉਨ੍ਹਾਂ ਦੱਸਿਆ ਕਿ ਲੜਕੇ ਦੇ ਪਰਿਵਾਰ ਵਾਲਿਆਂ ਨੇ ਲੜਕੀ ਦੇ ਪਰਿਵਾਰ ਵਾਲਿਆਂ ਤੇ ਇਲਜ਼ਾਮ ਲਗਾਏ ਹਨ। ਫਿਲਹਾਲ ਪੁਲਿਸ ਦਾ ਕਹਿਣੈ ਕਿ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।ਜੋ ਵੀ ਮਾਮਲੇ ਚ ਦੋਸ਼ੀ ਪਾਇਆ ਗਿਆ ਹੈ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:Punjabi Youtuber: ਪਾਰਸ ਸਿੰਘ 'ਤੇ ਨਸਲੀ ਟਿੱਪਣੀ ਲਈ ਹੋਇਆ ਕੇਸ ਦਰਜ

Last Updated : May 25, 2021, 11:05 PM IST

ABOUT THE AUTHOR

...view details