ਜਲੰਧਰ:ਪੰਜਾਬ ਵਿੱਚ ਲਗਾਤਾਰ ਵੱਧ ਰਹੇ ਸੜਕ ਹਾਦਸਿਆਂ (road accidents) ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀ। ਜਿਸ ਦੀਆਂ ਤਾਜ਼ਾ ਤਸਵੀਰਾਂ ਜਲੰਧਰ ਤੋਂ ਸਾਹਮਣੇ ਆਈਆਂ ਹਨ। ਇੱਥੇ ਜਲਧੰਰ-ਅੰਮ੍ਰਿਤਸਰ ਮਾਰਗ (Jaldhanr-Amritsar road) ‘ਤੇ ਕਿਸੇ ਅਣਪਛਾਤੇ ਵਾਹਨ ਵੱਲੋਂ ਇੱਕ ਮੋਟਰਸਕਾਈਲ ਨੂੰ ਟੱਕਰ ਮਾਰੀ ਗਈ ਹੈ। ਇਸ ਹਾਦਸੇ ਵਿੱਚ ਮੋਟਰਸਕਾਈਲ ਸਵਾਰ 2 ਨੌਜਵਾਨਾਂ ਵਿੱਚੋਂ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ (A young man died on the spot) ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਵਿਅਕਤੀ ਨੂੰ ਜਲੰਧਰ ਦੇ ਨਿੱਜੀ ਹਸਪਤਾਲ (Private Hospital, Jalandhar) ਵਿੱਚ ਭਰਤੀ ਕਰਵਾਇਆ ਹੈ।
ਹਾਦਸੇ ਵਿੱਚ ਮਰਨ ਵਾਲੇ ਨੌਜਵਾਨ ਦੀ ਪਛਾਣ ਸਚਿਨ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ 21 ਸਾਲ ਦੱਸੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਡੇਟੀਏਟ ਕਾਲਜ ਵਿੱਚ ਇੰਜੀਨੀਅਰਿੰਗ (Engineering in Datiet College) ਕਰ ਰਿਹਾ ਸੀ। ਜਦਕਿ ਵਿਵੇਕ ਸ਼ਰਮਾ 22 ਸਾਲਾਂ ਨੌਜਵਾਨ ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਜ਼ਖ਼ਮੀ ਹੋਏ ਵਿਵੇਕ ਸ਼ਰਮਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਸਚਿਨ ਨਾਲ ਕਰਤਾਰਪੁਰ ਤੋਂ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਮੋਟਰਸਾਈਕਲ 'ਤੇ ਵਾਪਸ ਆ ਰਿਹਾ ਸੀ ਅਤੇ ਮ੍ਰਿਤਕ ਨੌਜਵਾਨ ਸਚਿਨ ਮੋਟਰਸਾਈਕਲ ਚਲਾ ਸੀ।