ਜਲੰਧਰ:ਕਿਸ਼ਨਪੁਰਾ ਇਲਾਕੇ ਵਿਚ ਅੱਜ ਇਕ ਘਰ ਵਿਚ ਅਚਾਨਕ ਗੋਲੀ ਚੱਲਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਦਰਅਸਲ ਹੈਪੀ ਸੰਧੂ ਨਾਮ ਦਾ ਇਹ ਨੌਜਵਾਨ ਆਪਣੇ ਸਾਥੀਆਂ ਨਾਲ ਇਸ ਘਰ ਵਿਚ ਮੌਜੂਦ ਸੀ ਕਿ ਅਚਾਨਕ ਘਰ ਦੇ ਅੰਦਰੋਂ ਗੋਲੀ ਚੱਲਣ ਦੀ ਆਵਾਜ਼ ਆਈ।ਜ਼ਖਮੀ ਹਾਲਤ ਦੇ ਵਿੱਚ ਪੀੜਤ ਦੇ ਨਾਲ ਮੌਜੂਦ ਉਸਦੇ ਸਾਥੀ ਉਸਨੂੰ ਗੰਭੀਰ ਹਾਲਤ ਦੇ ਵਿੱਚ ਹਸਪਤਾਲ ਲੈ ਕੇ ਪਹੁੰਚੇ।ਜਾਣਕਾਰੀ ਅਨੁਸਾਰ ਹਸਪਤਾਲ ਪਹੁੰਚਦੇ ਹੀ ਉਸਦੀ ਮੌਤ ਹੋ ਗਈ ਸੀ।
ਜਲੰਧਰ ਪੁਲਿਸ ਦੇ ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਹੀ ਉਨ੍ਹਾਂ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ ਉਨ੍ਹਾਂ ਤੁਰੰਤ ਆਪਣੀ ਪੁਲਿਸ ਪਾਰਟੀ ਨੂੰ ਮੌਕੇ ‘ਤੇ ਭੇਜਿਆ। ਪੁਲਿਸ ਅਨੁਸਾਰ ਮੁੱਢਲੀ ਜਾਣਕਾਰੀ ਮੁਤਾਬਕ ਗੋਲੀ ਇੱਕ ਦੇਸੀ ਕੱਟੇ ਨੂੰ ਸਾਫ਼ ਕਰਦੇ ਵਕਤ ਚੱਲੀ ਜਿਸ ਨਾਲ ਹੈਪੀ ਸੰਧੂ ਦੀ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਹੈਪੀ ਸੰਧੂ ਦੀ ਮੌਤ ਤੋਂ ਬਾਅਦ ਉਹਦੇ ਦੋਸਤ ਉੱਥੇ ਮੌਜੂਦ ਸੀ ਉਹ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਗਏ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਨੌਜਵਾਨ ਦੀ ਮੌਤ ਹੋ ਗਈ ਸੀ।