ਜਲੰਧਰ: ਜ਼ਹਿਰੀਲੀ ਸ਼ਰਾਬ ਕਾਰਨ ਸੂਬੇ 'ਚ 100 ਤੋਂ ਵੱਧ ਮੌਤਾਂ ਹੋਈਆਂ ਹਨ। ਪੁਲਿਸ ਨੇ ਸੈਂਕੜੇ ਥਾਵਾਂ 'ਤੇ ਛਾਪੇਮਾਰੀ ਕਰ ਕਈ ਜਣਿਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ ਪਰ ਵਿਰੋਧੀ ਪਾਰਟੀਆਂ ਵੱਲੋਂ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਦਾ ਵਿਰੋਧ ਲਗਾਤਾਰ ਜਾਰੀ ਹੈ। ਅੱਜ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸਥਿਤ ਸਿੱਕੀ ਦੀ ਕੋਠੀ ਦਾ ਘੇਰਾਓ ਕਰਨ ਦੇ ਲਈ ਯੂਥ ਅਕਾਲੀ ਆਗੂਆਂ ਵੱਲੋਂ ਪਹੁੰਚ ਕੀਤੀ ਗਈ। ਇਸ ਦੌਰਾਨ ਯੂਥ ਅਕਾਲੀ ਆਗੂਆਂ ਅਤੇ ਪੁਲਿਸ ਦੇ ਵਿੱਚ ਧੱਕਾ ਮੁੱਕੀ ਵੀ ਹੋਈ।
ਸ਼ਰਾਬ ਨਾਲ ਮੌਤਾਂ ਦੇ ਮਾਮਲੇ ਵਿੱਚ ਯੂਥ ਅਕਾਲੀ ਦਲ ਨੇ ਘੇਰੀ ਸਿੱਕੀ ਦੀ ਕੋਠੀ ਇਸ ਦੌਰਾਨ ਯੂਥ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਸਰਬਜੀਤ ਸਿੰਘ ਸਾਬੀ, ਸੁਖਮਿੰਦਰ ਸਿੰਘ ਰਾਜਪਾਲ, ਮਨਸਿਮਰਨ ਸਿੰਘ ਮੱਕੜ ਤੇ ਹੋਰ ਆਗੂ ਵੀ ਮੌਜੂਦ ਰਹੇ। ਉਨ੍ਹਾਂ ਨੇ ਕੈਪਟਨ ਸਰਕਾਰ ਅਤੇ ਪੁਲਿਸ 'ਤੇ ਧੱਕੇਸ਼ਾਹੀ ਦਾ ਇਲਜ਼ਾਮ ਲਗਾਇਆ ਹੈ।
ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਤਰਨ ਤਾਰਨ, ਬਟਾਲਾ ਤੇ ਗੁਰਦਾਸਪੁਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਕਾਰਨ ਹੋਈਆਂ ਮੌਤਾਂ ਲਈ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੇ ਦੇ ਪੀਏ ਜਨ ਜਰਮਨਜੀਤ ਸਿੰਘ ਕੰਗ ਜ਼ਿੰਮੇਵਾਰ ਹਨ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਮੁਲਜ਼ਮਾਂ ਨੂੰ ਬਚਾਉਣ ਦੇ ਇਲਜ਼ਾਮ ਵੀ ਲਗਾਏ।