ਜਲੰਧਰ: ਦੇਸ਼ ਵਿੱਚ ਅਕਸਰ ਹੀ ਪਰਿਵਾਰਿਕ ਤੇ ਹੋਰ ਕਾਰਨਾਂ ਕਰਕੇ ਆਤਮ ਹੱਤਿਆ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹੀ ਹੀ ਇੱਕ ਮਾਮਲਾ ਜਲੰਧਰ ਦੇ ਕਸਬਾ ਫਿਲੌਰ ਦੇ ਨਜ਼ਦੀਕੀ ਪਿੰਡ ਜਗਤਪੁਰਾ ਪੰਜ ਢੇਰਾ ਵਿਖੇ ਇਕ ਨੌਜਵਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਆਤਮ ਹੱਤਿਆ ਕਰਨ ਦਾ ਮਾਮਲਾ ਆਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫਿਲੌਰ ਦੇ ਮੁਖੀ ਸੰਜੀਵ ਕਪੂਰ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਆਰੋਪੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਵੇਰਵਿਆਂ ਬਾਰੇ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਨੂੰ ਜਗਤਪੁਰਾ ਦੇ ਰਹਿਣ ਵਾਲੇ ਇਕ 29 ਸਾਲਾ ਜਤਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਉਸ ਦੀ ਮੌਤ ਹੋ ਗਈ ਹੈ ਅਤੇ ਉਸ ਪਾਸੋਂ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਦੇ ਆਧਾਰ 'ਤੇ ਉਨ੍ਹਾਂ ਨੇ 5 ਆਰੋਪੀਆਂ ਦੇ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ।