ਜਲੰਧਰ: ਵੀਰਵਾਰ ਨੂੰ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲੈਂਦਿਆ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਵੱਲੋਂ 2007 ਵਿੱਚ ਗੁਰੂ ਗੋਬਿੰਦ ਸਿੰਘ ਵਾਂਗ ਪੁਸ਼ਾਕ ਪਾ ਕੇ ਜੋ ਸੁਵਾਂਗ ਰਚਾਇਆ ਸੀ, ਉਸ ਮਾਮਲੇ ਵਿੱਚ ਸਜ਼ਾ ਦਿੱਤੀ ਹੁੰਦੀ ਤਾਂ 2015 ਵਿੱਚ ਬੇਅਦਬੀ ਦੀਆਂ ਘਟਨਾਵਾਂ ਨਾ ਵਾਪਰਦੀਆਂ। ਢਿੱਲੋਂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਰਾਜੀਨੀਤੀ ਚਮਕਾਉਣ ਵਸਤੇ ਪੰਥ ਦਾਅ 'ਤੇ ਲਾਅ ਦਿੱਤਾ।
ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਅਕਾਲੀ ਦਲ 'ਤੇ ਕੀਤੇ ਤਿੱਖੇ ਹਮਲੇ - ਯੂਥ ਕਾਂਗਰਸ ਪੰਜਾਬ
ਜਲੰਧਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲੈਂਦਿਆ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਵੱਲੋਂ 2007 ਵਿੱਚ ਗੁਰੂ ਗੋਬਿੰਦ ਸਿੰਘ ਵਾਂਗ ਪੁਸ਼ਾਕ ਪਾ ਕੇ ਜੋ ਸੁਵਾਂਗ ਰਚਾਇਆ ਸੀ, ਉਸ ਮਾਮਲੇ ਵਿੱਚ ਸਜ਼ਾ ਦਿੱਤੀ ਹੁੰਦੀ ਤਾਂ 2015 ਵਿੱਚ ਬੇਅਦਬੀ ਦੀਆਂ ਘਟਨਾਵਾਂ ਨਾ ਵਾਪਰਦੀਆਂ।
ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਅਕਾਲੀ ਦਲ 'ਤੇ ਕੀਤੇ ਤਿੱਖੇ ਹਮਲੇ
ਇਸ ਦੇ ਨਾਲ ਬਰਿੰਦਰ ਢਿੱਲੋਂ ਨੇ ਕਿਹਾ ਬੇਅਦਬੀ ਮਾਮਲੇ ਵਿੱਚ ਗ੍ਰਿਫਤਾਰੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਜਲਦ ਹੀ ਦੋਸ਼ੀ ਸਾਹਮਣੇ ਲਿਆਂਦੇ ਜਾਣਗੇ ਅਤੇ ਨਾਲ ਹੀ ਕਿਹਾ ਕਿ ਇਸ ਮਾਮਲੇ ਵਿੱਚ ਸੀਬੀਆਈ ਅੜਿੱਕਾ ਢਾਹ ਰਹੀ ਹੈ। ਉੱਥੇ ਹੀ ਢਿੱਲੋਂ ਨੇ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਅਤੇ ਮੁੱਖ ਮੰਤਰੀ ਵਿਚਕਾਰ ਚੱਲ ਰਹੀ ਜੰਗ ਬਾਰੇ ਬੋਲਦਿਆ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਸਲੇ ਨੂੰ ਜਨਤਕ ਤੌਰ 'ਤੇ ਲਿਜਾਣ ਦੀ ਬਜਾਏ ਪਾਰਟੀ ਅੰਦਰ ਬੈਠ ਕੇ ਹੱਲ ਕਰਨਾ ਚਾਹੀਦਾ ਹੈ।
ਇਹ ਵੀ ਪੜੋ: ਕੋਰੋਨਾ ਨੇ ਕੈਪਟਨ ਨੂੰ ਫਿਕਰਾਂ 'ਚ ਪਾਇਆ, ਦਿੱਤੇ ਟੈਸਟਿੰਗ ਵਧਾਉਣ ਦੇ ਹੁਕਮ