ਜਲੰਧਰ: ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅਗਨੀਪਥ ਯੋਜਨਾ ਦਾ ਵਿਰੋਧ ਹੁਣ ਪੰਜਾਬ ਤੱਕ ਪਹੁੰਚ ਗਿਆ ਹੈ। ਇਸ ਵਿਰੋਧ ਵਿਚਾਲੇ ਲੁਧਿਆਣਾ ਵਿੱਚ ਨੌਜਵਾਨਾਂ ਵੱਲੋਂ ਰੇਲਵੇ ਸਟੇਸ਼ਨ ਦੀ ਭੰਨਤੋੜ ਕੀਤੀ ਗਈ ਹੈ।
ਨੌਜਵਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ 'ਤੇ ਗੱਲਬਾਤ ਕੀਤੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨਾਲ ਕੋਈ ਰਾਜਨੀਤੀ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨਾਲ ਫ਼ੋਨ 'ਤੇ ਗੱਲ ਕਰਨ ਤੋਂ ਬਾਅਦ ਨੌਜਵਾਨਾਂ ਸ਼ਾਤ ਹੋ ਗਏ ਉਨ੍ਹਾਂ ਨੇ ਨੈਸ਼ਨਲ ਹਾਈਵੇ 1 ਨੂੰ ਖੋਲ੍ਹਿਆ ਅਤੇ ਧਰਨਾ ਪ੍ਰਦਰਸ਼ਨ ਚੁੱਕ ਲਿਆ। ਨੌਜਵਾਨਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਕਿ ਜੇਕਰ 5 ਦਿਨਾਂ ਬਾਅਦ ਅਗਨੀਪਥ ਸਕੀਮ ਦੇ ਖਿਲਾਫ਼ ਕੋਈ ਨੋਟਿਸ ਨਾ ਲਿਆ ਗਿਆ ਤਾਂ ਧਰਨਾ ਦਿੱਤਾ ਜਾਵੇਗਾ।
ਅਗਨੀਪਥ ਸਕੀਮ ਦੇ ਖਿਲਾਫ਼ ਪ੍ਰਦਰਸ਼ਨ ਦੌਰਾਨ ਨੌਜਵਾਨਾਂ ਨੇ ਮੁੱਖ ਮੰਤਰੀ ਨਾਲ ਫੋਨ 'ਤੇ ਕੀਤੀ ਗੱਲਬਾਤ ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਨੌਜਵਾਨਾਂ ਨੇ ਭੰਨਤੋੜ ਕੀਤੀ। ਨੌਜਵਾਨ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ। ਉਨ੍ਹਾਂ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ।
ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 4 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਫਿਰ ਵੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸੇ ਤਰ੍ਹਾਂ ਜਲੰਧਰ ਵਿੱਚ ਵੀ ਅਗਨੀਪਥ ਸਕੀਮ ਦੇ ਵਿਰੋਧ 'ਚ ਹਿੰਸਾ ਭੜਕ ਗਈ। ਸਵੇਰੇ ਵੱਖ-ਵੱਖ ਥਾਵਾਂ ਤੋਂ ਨੌਜਵਾਨਾਂ ਨੇ ਇਕੱਠੇ ਹੋ ਕੇ ਪੀਏਪੀ ਚੌਕ ’ਤੇ ਜਾਮ ਲਗਾ ਦਿੱਤਾ। ਨੌਜਵਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਦੇ ਭਵਿੱਖ ਨਾਲ ਖੇਡ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਫੌਜ ਦਾ ਵੀ ਮਜ਼ਾਕ ਉਡਾਇਆ ਹੈ।
ਇਹ ਵੀ ਪੜ੍ਹੋ:-ਚੌਥੇ ਦਿਨ ਵੀ ਅਗਨੀਪਖ ਯੋਜਨਾ ਦਾ ਵਿਰੋਧ ਜਾਰੀ, ਬੰਦ ਦਾ ਦਿੱਤਾ ਸੱਦਾ