ਕਪੂਰਥਲਾ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਬਚਾਓ ਲਈ ਲਗਾਏ ਕਰਫਿਊ ਨੂੰ ਲੋਕ ਮਜ਼ਾਕ ਸਮਝ ਰਹੇ ਹਨ। ਪੁਲਿਸ ਵੱਲੋਂ ਲਗਾਤਾਰ ਅਪੀਲ ਦੇ ਬਾਵਜੂਦ ਲੋਕ ਸਮਝ ਨਹੀਂ ਰਹੇ ਹਨ ਪਰ ਹੁਣ ਪੁਲਿਸ ਸਖ਼ਤੀ 'ਤੇ ਉਤਰ ਆਈ ਹੈ।
ਕਪੂਰਥਲਾ ਪੁਲਿਸ ਨੇ 18 ਤੋਂ ਜਿਆਦਾ ਲੋਕਾਂ 'ਤੇ ਕਰਫਿਊ ਦਾ ਉਲੰਘਣਾ ਕਰਨ 'ਤੇ ਕਾਰਵਾਈ ਕਰਦਿਆਂ ਮਾਮਲੇ ਦਰਜ ਕੀਤੇ ਹਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਇਸ ਦੇ ਨਾਲ ਇਨ੍ਹਾਂ ਦੇ ਵਾਹਨ ਵੀ ਜ਼ਬਤ ਕੀਤੇ ਗਏ ਹਨ।
ਪੁਲਿਸ ਨੇ ਥਾਣਾ ਸਿਟੀ ਕਪੂਰਥਲਾ ਵਿੱਚ 14 ਲੋਕਾ 'ਤੇ ਕਾਰਵਾਈ ਕੀਤੀ ਹੈ ਤੇ ਥਾਣਾ ਕੋਤਵਾਲੀ ਵਿੱਚ 4 ਲੋਕਾਂ 'ਤੇ ਮਾਮਲਾ ਦਰਜ ਕਰਦਿਆਂ ਕਾਰਵਾਈ ਕੀਤੀ ਹੈ।
ਇਹ ਵੀ ਪੜੋ: ਨਵਾਂਸ਼ਹਿਰ 'ਚ ਕੋਰੋਨਾ ਦੇ ਤਿੰਨ ਹੋਰ ਮਰੀਜ਼, ਸੂਬੇ 'ਚ ਪੀੜਤਾਂ ਦੀ ਗਿਣਤੀ 29 ਤੱਕ ਪਹੁੰਚੀ
ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 519 ਤੱਕ ਪਹੁੰਚ ਗਈ ਹੈ ਅਤੇ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 29 ਤੱਕ ਪਹੁੰਚ ਗਈ ਹੈ ਅਤੇ ਹੁਣ ਤੱਕ ਇੱਕ ਦੀ ਮੌਤ ਹੋ ਚੁੱਕੀ ਹੈ।