ਕਪੂਰਥਲਾ:ਸ਼ਹਿਰ ਵਿੱਚ ਚੱਲ ਰਹੇ ਨਾਜਾਇਜ਼ ਜਾਅਲੀ ਕਰੰਸੀ ਦੇ ਕਾਰੋਬਾਰ ਖ਼ਿਲਾਫ਼ ਇੱਕ ਵੱਡੀ ਕਾਰਵਾਈ ਵਿੱਚ ਜ਼ਿਲ੍ਹਾ ਪੁਲਿਸ ਨੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 2000 ਤੇ 500 ਰੁਪਏ ਦੇ ਜਾਅਲੀ ਨੋਟਾਂ ਦੀ 1 ਲੱਖ 47 ਹਜ਼ਾਰ ਰਕਮ ਬਰਾਮਦ ਕੀਤਾ ਹੈ। ਮੁਲਜ਼ਮਾਂ ਤੋਂ 7500 ਰੁਪਏ ਭਾਰਤੀ ਕਰੰਸੀ ਸਮੇਤ ਨਕਲੀ ਕਰੰਸੀ ਬਣਾਉਣ ਲਈ ਕੱਚੇ ਮਾਲ ਵਜੋਂ ਵਰਤੇ ਜਾਂਦੇ ਰਸਾਇਣ ਯੁਕਤ ਕਾਗਜ਼ ਦੇ 30 ਪੈਕੇਟ, ਕੈਮੀਕਲ ਅਤੇ ਰੰਗਾਂ ਨਾਲ ਭਰੀਆਂ ਬੋਤਲਾਂ, ਕੈਮੀਕਲ ਪਾਉਡਰ ਦੇ ਪੈਕੇਟ ਦੇ ਨਾਲ ਨਕਲੀ ਨੋਟਾਂ ਦੇ ਵਿਤਰਣ ਅਤੇ ਕੱਚੇ ਮਾਲ ਦੀ ਢੋਆ ਢੁਆਈ ਲਈ ਵਰਤੇ ਜਾਣ ਵਾਲੇ ਤਿੰਨ ਵਾਹਨ ਵੀ ਬਰਾਮਦ ਕੀਤੇ ਹਨ।
ਫੜੇ ਗਏ ਮਲੁਜ਼ਮ ਦੀ ਪਛਾਣ ਪ੍ਰਗਟ ਸਿੰਘ ਵਾਸੀ ਰਾਜੇਵਾਲ ਖੰਨਾ, ਹਰਪ੍ਰੀਤ ਕੌਰ ਉਰਫ ਪ੍ਰੀਤੀ ਵਾਸੀ ਮੁੱਲਾਂਪੁਰ ਸਰਹਿੰਦ, ਚਰਨਜੀਤ ਸਿੰਘ ਉਰਫ ਚੰਨਾ ਅਤੇ ਮਹਿੰਦਰ ਕੁਮਾਰ, ਦੋਵੇਂ ਵਾਸੀ ਭੰਡਾਲ ਬੇਟ, ਪਵਨ ਕੁਮਾਰ ਸੇਠੀ ਅਤੇ ਗੁਰਵਿੰਦਰ ਸਿੰਘ ਗੁਰੀ ਵਾਸੀ ਖੰਨਾ ਸਿਟੀ ਵਜੋਂ ਹੋਈ ਹੈ।