ਪੰਜਾਬ

punjab

ETV Bharat / state

The death of a young man in Canada: ਕੈਨੇਡਾ 'ਚ ਟਰਾਲੇ ਨਾਲ ਹਾਦਸੇ ਤੋਂ ਬਾਅਦ ਕਾਰ ਨੂੰ ਲੱਗੀ ਅੱਗ, ਭਦਾਸ ਪਿੰਡ ਦੇ ਨੌਜਵਾਨ ਦੀ ਮੌਤ - ਕੈਨੇਡਾ ਵਿਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਕੈਨੇਡਾ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ ਕਪੂਰਥਲਾ ਦੇ ਪਿੰਡ ਭਦਾਸ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਦੀ ਕਾਰ ਨੂੰ ਅੱਗ ਲੱਗਣ ਕਾਰਨ ਉਸਦੀ ਮੌਤ ਹੋਈ ਹੈ।

A car caught fire after an accident with a trolley in Canada
ਕਨੇਡਾ 'ਚ ਟਰਾਲੇ ਨਾਲ ਹਾਦਸੇ ਤੋਂ ਬਾਅਦ ਕਾਰ ਨੂੰ ਲੱਗੀ ਅੱਗ, ਭਦਾਸ ਪਿੰਡ ਦੇ ਨੌਜਵਾਨ ਦੀ ਮੌਤ

By ETV Bharat Punjabi Team

Published : Aug 27, 2023, 9:33 PM IST

ਕਪੂਰਥਲਾ :ਪਿਛਲੇ ਲੰਮੇ ਸਮੇਂ ਤੋਂ ਕੈਨੇਡਾ ਰਹਿ ਰਹੇ ਪਿੰਡ ਭਦਾਸ ਦੇ ਇੱਕ 27 ਸਾਲ ਦੇ ਨੌਜਵਾਨ ਦੀ ਕਾਰ ਦੀ ਟਰਾਲੇ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗੀ ਅਤੇ ਕਾਰ ਚਲਾ ਰਹੇ ਨੌਜਵਾਨ ਦੀ ਕਾਰ ਵਿੱਚ ਹੀ ਸੜਨ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਕਾਰ ਨੂੰ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਚਲਾ ਰਿਹਾ ਸੀ, ਜਿਸਦਾ ਜੱਦੀ ਘਰ ਹਲਕਾ ਭੁਲੱਥ ਦੇ ਕਸਬਾ ਭਦਾਸ ਪਿੰਡ ਵਿੱਚ ਹੈ।

ਪਰਿਵਾਰ ਨੇ ਦਿੱਤੀ ਜਾਣਕਾਰੀ :ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਗੁਰਸ਼ਿੰਦਰ ਸਿੰਘ ਘੋਤੜਾ ਦੇ ਰਿਸ਼ਤੇਦਾਰ ਸਮਸ਼ੇਰ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਭਦਾਸ ਨੇ ਦੱਸਿਆ ਕਿ ਕਾਰ ਵਿਚ ਸੜਿਆ ਨੌਜਵਾਨ ਗੁਰਸ਼ਿੰਦਰ ਸਿੰਘ ਘੋਤੜਾ ਉਸਦੇ ਤਾਏ ਦਾ ਪੋਤਰਾ ਸੀ। ਉਨ੍ਹਾਂ ਦੱਸਿਆ ਕਿ ਮੇਰਾ ਤਾਇਆ ਦਰਸ਼ਨ ਸਿੰਘ ਹਰਿਆਣਾ ਪੁਲਿਸ ਵਿਚੋਂ ਐੱਸ.ਪੀ. ਰਿਟਾਇਰ ਹੋਇਆ ਸੀ ਤੇ ਤਾਏ ਦਾ ਲੜਕਾ ਸੁਰਿੰਦਰ ਸਿੰਘ ਚੰਡੀਗੜ੍ਹ ਪੁਲਿਸ ਵਿਚ ਨੌਕਰੀ ਕਰਦਾ ਸੀ। ਜੋ ਹੁਣ ਕੈਨੇਡਾ ਵਿੱਚ ਆਪਣੇ ਪਰਿਵਾਰ ਨਾਲ ਰਹਿ ਰਿਹਾ ਹੈ।

ਸੁਰਿੰਦਰ ਸਿੰਘ ਦਾ ਪੁੱਤਰ ਗੁਰਸ਼ਿੰਦਰ ਸਿੰਘ ਘੋਤੜਾ ਕੈਨੇਡਾ ਪੁਲਿਸ ਵਿਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਖਤਮ ਹੋਣ ਉਪਰੰਤ 23 ਅਗਸਤ ਨੂੰ ਘਰ ਆ ਰਿਹਾ ਸੀ, ਜਿਸਦੀ ਕਾਰ ਨੂੰ ਰਸਤੇ ਵਿੱਚ ਟਰਾਲੇ ਨਾਲ ਟੱਕਰ ਤੋਂ ਬਾਅਦ ਅੱਗ ਲੱਗ ਗਈ। ਇਸ ਦੌਰਾਨ ਗੁਰਸ਼ਿੰਦਰ ਸਿੰਘ ਦੀ ਮੌਤ ਹੋ ਗਈ। ਉਸਦਾ ਸਸਕਾਰ 25 ਅਗਸਤ ਨੂੰ ਕੈਨੇਡਾ ਵਿਖੇ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਸ਼ਿੰਦਰ ਸਿੰਘ ਨੇ ਸੋਮਵਾਰ ਨੂੰ ਪਾਸਿੰਗ ਆਊਟ ਤੋਂ ਬਾਅਦ ਨੌਕਰੀ ਜੁਆਇੰਨ ਕਰਨੀ ਸੀ ਪਰ ਇਸ ਦਰਦਨਾਕ ਹਾਦਸੇ ਕਾਰਨ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

ABOUT THE AUTHOR

...view details