ਪੰਜਾਬ

punjab

ETV Bharat / state

ਕਪੂਰਥਲਾ ’ਚ 12 ਤੋਂ 4 ਵਜੇ ਤੱਕ ਖੁੱਲਣਗੀਆਂ ਸਮੂਹ ਖੇਤੀਬਾੜੀ ਸਹਿਕਾਰੀ ਸਭਾਵਾਂ - kapurthala

ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ 'ਤੇ ਜ਼ਿਲੇ ਦੀਆਂ ਸਮੂਹ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਖੋਲਣ ਦੇ ਹੁਕਮ ਜਾਰੀ ਕੀਤੇ ਹਨ।

ਫ਼ੋਟੋ
ਫ਼ੋਟੋ

By

Published : Apr 5, 2020, 9:45 AM IST

ਕਪੂਰਥਲਾ: ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ 'ਤੇ ਜ਼ਿਲੇ ਦੀਆਂ ਸਮੂਹ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਖੋਲਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਖੇਤੀਬਾੜੀ ਸਹਿਕਾਰੀ ਸਭਾਵਾਂ ਆਪਣੇ ਮੈਂਬਰਾਂ ਨੂੰ ਪਿੰਡਾਂ ਵਿੱਚ ਖਾਦਾਂ, ਕੀਟਨਾਸ਼ਕ ਦਵਾਈਆਂ, ਕੈਟਲ ਫੀਡ, ਫ਼ਸਲਾਂ ਦੇ ਬੀਜ, ਖੇਤੀਬਾੜੀ ਸੰਦ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾ ਸਕਣ।

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ, ਭਾਰਤ ਸਰਕਾਰ/ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਵਿਡ-19 ਸਬੰਧੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣਗੇ।

ABOUT THE AUTHOR

...view details