ਸੁਲਤਾਨਪੁਰ ਲੋਧੀ: ਅੱਜ ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਹੈ। ਇਸ ਪਾਵਨ ਪੁਰਬ ਨੂੰ ਦੁਨੀਆ ਭਰ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਥੇ ਸਿੱਖ ਸੰਗਤ ਹੁੰਮ-ਹੁਮਾ ਕੇ ਪਹੁੰਚ ਰਹੀ ਹੈ। ਉੱਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਦੇ ਸਾਰੇ ਆਗੂਆਂ ਨਾਲ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਪ੍ਰਕਾਸ਼ ਪੁਰਬ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਇੱਥੋਂ ਦੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਬਿਆਸ ਤੋਂ ਨਿਕਲੇ ਸੀ ਤੇ ਕਿਹਾ ਕਿ ਸੀ "ਕੋਈ ਹਿੰਦੂ ਨਹੀਂ, ਕੋਈ ਮੁਸਲਮਾਨ ਨਹੀਂ, ਸਭ ਰੱਬ ਦੇ ਬੰਦੇ"। ਅੱਜ ਹਿੰਦੋਸਤਾਨ ਦੇ ਵਿੱਚ ਇਸ ਦੀ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਹਿੰਦੋਸਤਾਨ ਵਿੱਚ ਅੱਜ ਕੌਮਾਂ ਫੱਟ ਰਹੀਆਂ ਹਨ ਕੌਮਾਂ ਵਿੱਚ ਝਗੜੇ ਹੋ ਰਹੇ ਹਨ। ਦੇਸ਼ ਨੂੰ ਤੋੜਿਆ ਜਾ ਰਿਹਾ ਹੈ ਤੇ ਅੱਜ ਸਾਡਾ ਫ਼ਰਜ ਬਣ ਰਿਹਾ ਹੈ ਕਿ ਅਸੀਂ ਗੁਰੂ ਨਾਨਕ ਦੇਵ ਜੀ ਦੇ ਆਦੇਸ਼ਾਂ ਨੂੰ ਅਪਣਾਈਏ ਤਾਂ ਜੋ ਦੇਸ਼ ਮਜ਼ਬੂਤ ਹੋ ਸਕੇ।