ਪੰਜਾਬ

punjab

ETV Bharat / state

ਕੈਪਟਨ ਹਰਮਿੰਦਰ ਸਿੰਘ ਨੇ ਕੀਤੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ - ਕਪੂਰਥਲਾ

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਲਈ ਸਾਡੇ ਘਰ ਦੇ ਦਰਵਾਜ਼ੇ ਹਮੇਸ਼ਾ ਲਈ ਖੁਲ੍ਹੇ ਹਨ। ਅਕਾਲੀ ਦਲ ਚ ਸ਼ਾਮਲ ਹੋਣ ’ਤੇ ਉਹ ਇਨ੍ਹਾਂ ਨੂੰ ਮੁਬਾਰਕਬਾਦ ਨਹੀਂ ਦੇ ਪਾਇਆ ਸੀ ਪਰ ਉਹ ਅੱਜ ਮੈਨੂੰ ਮੁਬਾਰਕਬਾਦ ਦੇਣ ਆਏ ਹਨ ਨਾਲ ਹੀ ਮੈ ਵੀ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਹੈ।

ਕੈਪਟਨ ਹਰਮਿੰਦਰ ਸਿੰਘ ਨੇ ਕੀਤੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ
ਕੈਪਟਨ ਹਰਮਿੰਦਰ ਸਿੰਘ ਨੇ ਕੀਤੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ

By

Published : Oct 11, 2021, 5:14 PM IST

ਕਪੂਰਥਲਾ:ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਉਪਰੰਤ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਲਾਨੇ ਗਏ ਕੈਪਟਨ ਹਰਮਿੰਦਰ ਸਿੰਘ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਦਫਤਰ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਹਾਲਾਂਕਿ ਉਨ੍ਹਾਂ ਨੇ ਇਸ ਮੁਲਾਕਾਤ ਨੂੰ ਨਿੱਜੀ ਅਤੇ ਪਰਿਵਾਰਿਕ ਦੱਸਿਆ ਪਰ ਰਾਣਾ ਗੁਰਜੀਤ ਸਿੰਘ ਦੇ ਬੇਟੇ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਸੁਲਤਾਨਪੁਰ ਲੋਧੀ ਤੋਂ ਚੋਣ ਲੜਣ ਦੀਆਂ ਚਰਚਾਵਾਂ ਨੂੰ ਦੇਖਦੇ ਹੋਏ ਇਸ ਮੁਲਾਕਾਤ ਦੇ ਕਈ ਮਾਇਨੇ ਦੇਖੇ ਜਾ ਰਹੇ ਹਨ।

ਕੈਪਟਨ ਹਰਮਿੰਦਰ ਸਿੰਘ ਨੇ ਕੀਤੀ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਮੁਲਾਕਾਤ

ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਲਈ ਸਾਡੇ ਘਰ ਦੇ ਦਰਵਾਜ਼ੇ ਹਮੇਸ਼ਾ ਲਈ ਖੁਲ੍ਹੇ ਹਨ। ਅਕਾਲੀ ਦਲ ਚ ਸ਼ਾਮਲ ਹੋਣ ’ਤੇ ਉਹ ਇਨ੍ਹਾਂ ਨੂੰ ਮੁਬਾਰਕਬਾਦ ਨਹੀਂ ਦੇ ਪਾਇਆ ਸੀ ਪਰ ਉਹ ਅੱਜ ਮੈਨੂੰ ਮੁਬਾਰਕਬਾਦ ਦੇਣ ਆਏ ਹਨ ਨਾਲ ਹੀ ਮੈ ਵੀ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੇ ਬੀਬੀ ਜਗੀਰ ਕੌਰ ਨਾਲ ਵੀ ਵਧੀਆ ਸਬੰਧ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਕਾਂਗਰਸ ਦੇ ਸਿਪਾਹੀ ਹਨ। ਉਹ ਹਮੇਸ਼ਾ ਕਾਂਗਰਸ ਦਾ ਸਾਥ ਦਿੰਦੇ ਰਹਿਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਇੰਦਰ ਪ੍ਰਤਾਪ ਸਿੰਘ ਨੂੰ ਲੈ ਕੇ ਚਰਚਾਵਾਂ ਸੱਚੀਆਂ ਹੁੰਦੀਆਂ ਹਨ ਤਾਂ ਉਹ ਤਕੜੇ ਹੋ ਕੇ ਚੋਣ ਲੜਣਗੇ।

ਦੂਜੇ ਪਾਸੇ ਹਰਮਿੰਦਰ ਸਿੰਘ ਨੇ ਕਿਹਾ ਕਿ ਉਹ ਅਤੇ ਰਾਣਾ 20 ਸਾਲਾਂ ਤੋਂ ਜਾਣਦੇ ਹਨ। ਉਹ ਉਨ੍ਹਾਂ ਨੂੰ ਮੰਤਰੀ ਬਣਨ ਲਈ ਵਧਾਈਦੇਣ ਲਈ ਉਨ੍ਹਾਂ ਦੇ ਦਫਤਰ ਵਿਖੇ ਆਏ ਸੀ। ਅੱਜ ਇਨ੍ਹਾਂ ਨੂੰ ਇਨ੍ਹਾਂ ਨੂੰ ਵਧਾਈ ਦੇਣ ਲਈ ਆਏ ਹਨ। ਨਾਲ ਹੀ ਉਨ੍ਹਾਂ ਨੂੰ ਹਰ ਕਿਸੇ ਨੂੰ ਚੋਣ ਲੜਣ ਦਾ ਹੱਕ ਹੈ ਜੇਕਰ ਰਾਣਾ ਇੰਦਰ ਚੋਣ ਲੜਦੇ ਹਨ ਤਾਂ ਮੈਨੂੰ ਬਹੁਤ ਖੁਸ਼ੀ ਹੋਵੇਗੀ।

ਇਹ ਵੀ ਪੜੋ: ਟਰਾਂਸਪੋਰਟ ਮਾਫੀਆ ਖਿਲਾਫ਼ ਵੱਡਾ ਐਕਸ਼ਨ, ਹੁਣ ਤੱਕ 25 ਬੱਸਾਂ ਜ਼ਬਤ

ABOUT THE AUTHOR

...view details