ਕਪੂਰਥਲਾ: ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਕਰੀਬ 89 ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਜਿਸ ਨੂੰ ਲੈ ਕੇ ਸਿਆਸਤ ਹੁਣ ਕਾਫੀ ਭੱਖ ਚੁੱਕੀ ਹੈ। ਵਿਰੋਧੀਆਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਮੌਤਾਂ 'ਤੇ ਰੋਸ ਵਜੋਂ ਸੁਲਤਾਨਪੁਰ ਲੋਧੀ ਦੇ ਸਥਾਨਕ ਤਲਵੰਡੀ ਪੁੱਲ ਵਿਖੇ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕੀਤੇ।
ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ: ਆਮ ਆਦਮੀ ਪਾਰਟੀ ਨੇ ਕੀਤਾ ਪ੍ਰਦਰਸ਼ਨ
ਆਮ ਆਦਮੀ ਪਾਰਟੀ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ 86 ਮੌਤਾਂ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਸਥਾਨਕ ਤਲਵੰਡੀ ਪੁੱਲ ਵਿਖੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਆਗੂਆਂ ਨੇ ਦੋਸ਼ ਲਗਾਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ ਪੰਜਾਬ ਅੰਦਰੋਂ ਇੱਕ ਹਫਤੇ ਵਿੱਚ ਨਸ਼ੇ ਦਾ ਲੱਕ ਤੋੜਨ ਦਾ ਐਲਾਨ ਕੀਤਾ ਸੀ। ਪਰ ਪੰਜਾਬ ਵਿੱਚ ਵੱਡੇ ਪੱਧਰ 'ਤੇ ਨਸ਼ਾ ਵੱਧ ਚੁੱਕਾ ਹੈ ਜਿਸ ਨੂੰ ਕਾਬੂ ਪਾਉਣ ਵਿੱਚ ਪੰਜਾਬ ਸਰਕਾਰ ਅਸਫਲ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 86 ਦੇ ਕਰੀਬ ਮੌਤਾਂ ਹੋਣਾ ਪੰਜਾਬ ਸਰਕਾਰ ਦੀ ਨਾਲਾਇਕੀ ਹੈ ਕਿਉਂਕਿ ਪੰਜਾਬ ਸਰਕਾਰ ਕੋਲ ਅਜਿਹੇ ਕਈ ਮਹਿਕਮੇ ਹਨ ਜੋ ਪਲ-ਪਲ ਦੀ ਜਾਣਕਾਰੀ ਸਰਕਾਰ ਤੱਕ ਪਹੁੰਚਾਉਂਦੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਸਤੀਫੇ ਦੀ ਮੰਗ ਕੀਤੀ।