ਕਪੂਰਥਲਾ:ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤੀ ਪਾਰਟੀ ਦੇ ਨੇਤਾ ਹੁਣ ਪੰਜਾਬ ਦੇ ਲੋਕਾਂ ਨੂੰ ਲੁਭਾਨ ਵਿਚ ਕੋਈ ਕਸਰ ਨਹੀਂ ਛੱਡ ਰਹੇ ਹਨ। ਇਸ ਲੜੀ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਦੇ ਇਕ ਹੋਟਲ ਵਿਚ ਪ੍ਰੈਸ ਕਾਨਫਰੰਸ (Press conference) ਕੀਤੀ। ਇਸ ਕਾਨਫਰੰਸ ਵਿੱਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਹੋਏ ਬੇਅਦਬੀ ਦੇ ਮਾਮਲਿਆਂ ਵਿਚ ਕਾਂਗਰਸ ਸਰਕਾਰ ਪੂਰੀ ਤਰ੍ਹਾ ਫੇਲ ਹੈ ਅਤੇ ਉਕਤ ਮਾਮਲਿਆਂ ਦੀ ਜਾਂਚ ਦੇ ਲਈ ਬਣਾਈ ਗਈ ਟੀਮ ਵੀ ਸਰਕਾਰ ਦੇ ਹੀ ਇਸ਼ਾਰਿਆ ਤੇ ਲਿਪਾਪੋਤੀ ਕਰਦੀ ਰਹੀ।ਜਿਸਦੇ ਚਲਦੇ ਬੇਅਦਬੀ ਦੇ ਮਾਮਲੇ ਵੀ ਲਟਕੇ ਹੋਏ ਹਨ।
ਕਾਂਗਰਸ ਸਰਕਾਰ ਤੇ ਸਾਧੇ ਨਿਸ਼ਾਨੇ
ਸੁਖਬੀਰ ਨੇ ਕਿਹਾ ਕਿ ਪਿਛਲੇ ਵਿਧਾਨ ਸਭਾ ਦੇ ਚੋਣਾਂ ਵਿੱਚ ਕਾਂਗਰਸ ਨੇ ਇਹਨਾ ਮੁੱਦਿਆ ਨੂੰ ਲੈ ਕੇ ਚੋਣਾਂ ਵਿਚ ਜਿੱਤ ਹਾਸਿਲ ਕੀਤੀ ਸੀ ਪਰੰਤੂ ਨਤੀਜਾ ਪੰਜ ਸਾਲ ਗੁਜ਼ਰ ਜਾਣ ਤੱਕ ਵੀ ਨਹੀਂ ਆਇਆ। ਸੁਖਬੀਰ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਤਿੱਖੇ ਪਰਹਾਰ ਕਰਦੇ ਹੋਏ ਕਿਹਾ ਕਿ ਪੰਜਾਬ ਚੰਨੀ ਨੂੰ ਮੁੱਖ ਮੰਤਰੀ ਵੇਖਣਾ ਹੀ ਨਹੀਂ ਚਾਹੁੰਦੀ। ਬਾਦਲ ਨੇ ਤੰਜ ਕਸਦੇ ਹੋਏ ਕਿਹਾ ਕਿ ਜਿੱਥੇ ਸਾਡੇ ਚਾਰ ਸਾਲਾਂ ਵਿਚ ਕਾਂਗਰਸ ਸਰਕਾਰ ਨੇ ਪੰਜਾਬ ਦਾ ਭਲਾ ਨਹੀਂ ਕੀਤਾ ਹੁਣ ਦੋ ਤਿੰਨ ਮਹੀਨਿਆਂ ਵਿਚ ਕੀ ਕਰ ਲੈਣਾ ਹੈ।