ਪੰਜਾਬ

punjab

ETV Bharat / state

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਰਾਹਤ, ਕਪੂਰਥਲਾ ਅਦਾਲਤ ਤੋਂ ਮਿਲੀ ਜ਼ਮਾਨਤ

Congress MLA Khaira got bail:ਐੱਨਡੀਪੀਐੱਸ ਐਕਟ ਤਹਿਤ ਜੇਲ੍ਹ ਵਿੱਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਦੋ ਧਿਰਾਂ ਵਿਚਾਲੇ ਹੋਈ ਬਹਿਸ ਤੋਂ ਬਾਅਦ ਖਹਿਰਾ ਨੂੰ ਕਪੂਰਥਲਾ ਅਦਾਲਤ ਵੱਲੋਂ ਰਾਹਤ ਮਿਲੀ ਹੈ।

Congress MLA Sukhpal Singh Khaira got bail, Kapurthala court took the decision after hearing the arguments of both the parties
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਰਾਹਤ, ਕਪੂਰਥਲਾ ਅਦਾਲਤ ਤੋਂ ਮਿਲੀ ਜ਼ਮਾਨਤ

By ETV Bharat Punjabi Team

Published : Jan 15, 2024, 2:17 PM IST

Updated : Jan 15, 2024, 4:30 PM IST

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਰਾਹਤ

ਕਪੂਰਥਲਾ : ਕਪੂਰਥਲਾ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਕਪੂਰਥਲਾ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਸੁਭਾਨਪੁਰ ਕਪੂਰਥਲਾ ਵਿੱਚ ਦਰਜ ਕੇਸ 'ਚ ਅੱਜ ਕਾਂਗਰਸੀ ਵਿਧਾਇਕ ਨੂੰ ਜ਼ਮਾਨਤ ਮਿਲ ਗਈ ਹੈ। ਪੁਲਿਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਰੀਕ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਇਆ। ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

ਸੁਖਪਾਲ ਖਹਿਰਾ ਮਾਮਲੇ 'ਚ ਪੁਲਿਸ ਨੇ 9 ਜਨਵਰੀ ਨੂੰ ਰਿਕਾਰਡ ਪੇਸ਼ ਨਹੀਂ ਕੀਤਾ ਅਤੇ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ, ਇਸ ਲਈ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ। ਅੱਜ ਅਦਾਲਤ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਪੂਰੀ ਤਰ੍ਹਾਂ ਝੂਠੀ ਹੈ ਐਫਆਈਆਰ :ਦੱਸਣਯੋਗ ਹੈ ਕਿਖਹਿਰਾ ਦੇ ਪੁੱਤਰ ਅਤੇ ਐਡਵੋਕੇਟ ਮਹਿਤਾਬ ਖਹਿਰਾ ਨੇ ਕਿਹਾ ਕਿ ਸੁਭਾਨਪੁਰ ਥਾਣੇ ਵਿੱਚ 4 ਜਨਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਪੂਰੀ ਤਰ੍ਹਾਂ ਝੂਠੀ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਇਸ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਉਹਨਾਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਜਿਸ ਦੀ ਸੁਣਵਾਈ ਵੀ ਅੱਜ 15 ਜਨਵਰੀ ਨੂੰ ਹੋਈ ਹੈ। ਉਕਤ ਮਾਮਲੇ 'ਚ ਉਨ੍ਹਾਂ ਦੇ ਪੁੱਤਰ ਮਹਿਤਾਬ ਖਹਿਰਾ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਨੇ ਪੁਲਿਸ ਨੂੰ 22 ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ |

ਸੁਖਜਿੰਦਰ ਰੰਧਾਵਾ ਨੇ ਸੁਨੀਲ ਜਾਖੜ ਨੂੰ ਲਾਏ ਰਗੜੇ, ਕਿਹਾ- ਪੁਰਖਿਆਂ ਦੀ ਪਾਰਟੀ 'ਚ ਛੁਰਾ ਮਾਰਨ ਵਾਲਾ ਇਨਸਾਨ

ਜ਼ਮਾਨਤ ਮਿਲਣ ਦੇ ਬਾਵਜੂਦ ਸੁਖਪਾਲ ਖਹਿਰਾ ਨਹੀਂ ਆਉਂਣਗੇ ਜੇਲ੍ਹ ਤੋਂ ਬਾਹਰ, ਖਹਿਰਾ 'ਤੇ ਇੱਕ ਹੋਰ ਮਾਮਲਾ ਹੋਇਆ ਦਰਜ

Hearing on Sukhpal Khaira case: ਕਾਂਗਰਸੀ ਵਿਧਾਇਕ ਸੁਖਪਾਲ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ, ਸੁਣਵਾਈ 2 ਨਵੰਬਰ ਤੱਕ ਹੋਈ ਮੁਲਤਵੀ

ਇਹ ਸਾਰਾ ਮਾਮਲਾ ਸੀ:ਜ਼ਿਕਰਯੋਗ ਹੈ ਕਿ2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ 315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।

Last Updated : Jan 15, 2024, 4:30 PM IST

ABOUT THE AUTHOR

...view details