ਕਪੂਰਥਲਾ: ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਨਾਂ ਦੇ ਸ਼ਹੀਦ ਜਸਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਮ ਸਸਕਾਰ ਕੀਤਾ ਗਿਆ। ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੀ 11 ਸਾਲਾਂ ਦੀ ਧੀ ਆਪਣੇ ਪਿਤਾ ਨੂੰ ਆਖੀਰ ਸਲਾਮੀ ਦਿੱਤੀ ਹੈ। ਇਸ ਮੌਕੇ ਪੂਰੇ ਇਲਾਕੇ ਵੱਲੋਂ ਉਹਨਾਂ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਅਤੇ ਡੀਸੀ ਦੀਪਤੀ ਉੱਪਲ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
ਸ਼ਹੀਦ ਦੇ ਘਰ ਮਾਤਮ ਦਾ ਮਾਹੌਲ
ਮਿਲੀ ਜਾਣਕਾਰੀ ਮੁਤਾਬਿਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਦੇ ਪਿੰਡ ਦੇ ਘਰ ’ਚ ਦੋ ਭਰਾ ਹਨ, ਪਿਤਾ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਪਿਤਾ ਵੀ ਫੌਜ ਵਿਚੋਂ ਬਤੌਰ ਕੈਪਟਨ ਰਿਟਾਇਰ ਹੋਏ ਸੀ। ਉਨ੍ਹਾਂ ਦੇ ਵੱਡੇ ਭਰਾ ਰਜਿੰਦਰ ਸਿੰਘ ਵੀ ਸਾਬਕਾ ਫੌਜੀ ਹਨ। ਨਾਇਕ ਸੂਬੇਦਾਰ ਜਸਵਿੰਦਰ ਸਿੰਘ ਸ਼ਾਦੀ ਸ਼ੁਦਾ ਹਨ। ਉਨ੍ਹਾਂ ਦੇ ਦੋ ਬੱਚੇ ਇੱਕ ਬੇਟਾ ਇੱਕ ਬੇਟੀ ਪਿੰਡ ਵਿਚ ਹੀ ਰਹਿ ਰਹੇ ਹਨ ਅਤੇ ਮਾਤਾ ਮਨਜੀਤ ਕੌਰ ਵੀ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੀ ਰਹਿੰਦੇ ਹਨ।
ਸ਼ਹੀਦ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਮਾਨਾ ਤਲਵੰਡੀ ਪਹੁੰਚੀ ਦੱਸ ਦਈਏ ਕਿ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ’ਚ ਜਿਆਦਾਤਰ ਸਰਹੱਦ ’ਤੇ ਤੈਨਾਤ ਹਨ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪਿੰਡ ’ਚ ਪਰਿਵਾਰ ਦਾ ਚੰਗਾ ਮੇਲ ਮਿਲਾਪ ਹੈ। ਖੇਤੀ ਦਾ ਧੰਦਾ ਸਧਾਰਨ ਹੋਣ ਕਰਕੇ ਅਤੇ ਪਿਤਾ ਦੇ ਫੌਜੀ ਹੋਣ ਕਰਕੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਫੌਜ ਚ ਭਰਤੀ ਹੋ ਗਿਆ।
ਸੁਭਾਅ ਦਾ ਚੰਗਾ ਸੀ ਸ਼ਹੀਦ ਜਸਵਿੰਦਰ ਸਿੰਘ
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਬਹੁਤ ਹੀ ਸਾਉ ਸੁਭਾਅ ਵਾਲਾ ਸੀ। ਦੇਸ਼ ਭਗਤੀ ਦਾ ਜਜਬਾ ਉਸਦੇ ਅੰਦਰ ਕੁੱਟ ਕੁੱਟ ਕੇ ਭਰਿਆ ਹੋਇਆ ਸੀ। ਪਿੰਡ ਚ ਆਉਣ ਸਮੇਂ ਉਹ ਅਕਸਰ ਦੇਸ਼ ਦੀ ਸੇਵਾ ਦੀਆਂ ਗੱਲਾਂ ਕਰਦਾ ਰਹਿੰਦਾ ਸੀ। ਉਸਦੀ ਸ਼ਹੀਦੀ ਦੀ ਖਬਰ ਸੁਣਦਿਆਂ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ।
ਬੀਬੀ ਜਗੀਰ ਕੌਰ ਨੇ ਜਤਾਇਆ ਸੀ ਦੁੱਖ
ਸ਼ਹੀਦ ਨਾਇਕ ਸੂਬੇਦਾਰ ਜਸਵਿੰਦਰ ਸਿੰਘ ਦੀ ਸ਼ਹੀਦੀ ’ਤੇ ਜਿੱਥੇ ਪਰਿਵਾਰ ਅਤੇ ਇਲਾਕੇ ’ਚ ਮਾਹੌਲ ਗਮਗੀਨ ਬਣਾਇਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਦੁੱਖ ਜਾਹਿਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਵੱਡਾ ਝਟਕਾ ਹੈ। ਸਾਡੇ ਨੌਜਵਾਨਾਂ ਦੇ ਸਿਰ ’ਤੇ ਦੇਸ਼ ਖੜ੍ਹਿਆ ਹੋਇਆ ਹੈ। ਇਨ੍ਹਾਂ ਵਰਗੇ ਅਜਿਹੇ ਬਹੁਤ ਸਾਰੇ ਨੌਜਵਾਨਾਂ ਨੇ ਸ਼ਹੀਦੀ ਦਾ ਜਾਮ ਪਿਆ ਹੈ। ਉਨ੍ਹਾਂ ਨੇ ਰੱਬ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਹ ਵੀ ਪੜੋ: 'ਕਿਸਾਨੀ ਸਮਰਥਕਾਂ ਨੂੰ ਖਾਲਿਸਤਾਨੀ ਕਹਿਣ ਵਾਲਿਆਂ ਦਾ ਸ਼ਹੀਦ ਗੱਜਣ ਸਿੰਘ ਨੇ ਦਿੱਤਾ ਮੂੰਹ ਤੋੜ ਜਵਾਬ'
ਸ਼ਹੀਦਾਂ ਵਿੱਚ 3 ਜਵਾਨ ਪੰਜਾਬ ਦੇ ਸ਼ਾਮਲ
ਸੋਮਵਾਰ ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਜ਼ਿਲੇ (Poonch sector) 'ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਹੋਈ ਗੋਲੀਬਾਰੀ 'ਚ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸਮੇਤ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਵਿੱਚ ਨਾਇਬ ਕਪੂਰਥਲਾ ਪੰਜਾਬ ਦੇ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ, ਵਾਸੀ ਸਿਰਹਾ, ਗੁਰਦਾਸਪੁਰ, ਸਿਪਾਹੀ ਗੱਜਣ ਸਿੰਘ ਝੱਜ ਰੋਪੜ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਸ਼ਹੀਦ ਸਿਪਾਹੀ ਸਾਰਜ ਸਿੰਘ ਸ਼ਾਹਜਹਾਂਪੁਰ, ਉੱਤਰ ਪ੍ਰਦੇਸ਼ ਅਤੇ ਸਿਪਾਹੀ ਵੈਸਾਖ ਐਚ, ਕੁਦਵੱਟਮ, ਕੇਰਲਾ ਦੇ ਵਾਸੀ ਸਨ।
ਸ਼ਹੀਦ ਜਸਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਮ ਸਸਕਾਰ ਇਲਾਕਿਆਂ ਵਿੱਚ ਸੋਗ
ਜਵਾਨਾਂ ਦੀ ਸ਼ਹੀਦੀ ਦੀ ਖ਼ਬਰ ਸੁਣਦਿਆਂ ਦੀ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਉਥੇ ਹੀ ਦੂਜੇ ਪਾਸੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦਾ ਰੋ-ਰੋ ਬੁਰ੍ਹਾ ਹਾਲ ਹੋ ਰਿਹਾ ਹੈ। ਜਵਾਨਾਂ ਦੀਆਂ ਮ੍ਰਿਤਕ ਦੇਹਾ ਅੱਜ ਉਹਨਾਂ ਦੇ ਪਿੰਡ ਪਹੁੰਚ ਜਾਣਗੀਆਂ ਜਿੱਥੇ ਉਹਨਾਂ ਦਾ ਅੰਤਮ ਸਸਕਾਰ ਕੀਤਾ ਜਾਵੇਗਾ।